ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤੀ ਵੱਲੋਂ ਖੁਦਕੁਸ਼ੀ; ਪਤਨੀ ਸਣੇ ਦੋ ਖ਼ਿਲਾਫ਼ ਕੇਸ ਦਰਜ

10:46 AM Nov 19, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਨਵੰਬਰ
ਥਾਣਾ ਸ਼ਿਮਲਾਪੁਰੀ ਦੇ ਇਲਾਕੇ ਗੋਬਿੰਦ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਗਲੀ ਨੰਬਰ 8 ਗੋਬਿੰਦ ਨਗਰ ਨੇੜੇ ਮੈੜ ਦੀ ਚੱਕੀ ਸ਼ਿਮਲਾਪੁਰੀ ਵਾਸੀ ਮਨਜੀਤ ਕੌਰ ਨੇ ਦੱਸਿਆ ਹੈ ਕਿ ਉਸਦੇ ਵੱਡੇ ਲੜਕੇ ਬਲਵੀਰ ਕੁਮਾਰ (37) ਦਾ ਵਿਆਹ 16 ਸਾਲ ਪਹਿਲਾਂ ਸੁਮਨ ਬਾਲਾ ਨਾਲ ਹੋਇਆ ਸੀ। ਉਸਦੇ ਅਜੈ ਕੁਮਾਰ ਨਾਮ ਦੇ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ। ਉਸਨੂੰ ਕਾਫ਼ੀ ਸਮਝਾਇਆ ਗਿਆ ਪਰ ਉਹ ਸਮਝਾਉਣ ਦੇ ਬਾਵਜੂਦ ਵੀ ਬਾਜ਼ ਨਹੀਂ ਆਈ। ਜਿਸ ਕਰ ਕੇ ਲੜਕਾ ਡਿਪਰੈਸ਼ਨ ਵਿੱਚ ਰਹਿਣ ਲੱਗ ਪਿਆ। ਉਸ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ। ਥਾਣੇਦਾਰ ਰਾਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਸੁਮਨ ਬਾਲਾ ਅਤੇ ਅਜੈ ਕੁਮਾਰ ਵਾਸੀ ਗਲੀ ਨੰਬਰ 15 ਮੈੜ ਦੀ ਚੱਕੀ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।

Advertisement

Advertisement