ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਵਲ ਏਜੰਟ ਦੀ ਠੱਗੀ ਦੇ ਸ਼ਿਕਾਰ ਨੌਜਵਾਨ ਦੀ ਮਾਂ ਵੱਲੋਂ ਖੁਦਕੁਸ਼ੀ

08:10 AM Jun 23, 2024 IST

ਪੱਤਰ ਪ੍ਰੇਰਕ
ਭਾਈ ਰੂਪਾ, 22 ਜੂਨ
ਟਰੈਵਲ ਏਜੰਟ ਵੱਲੋਂ ਪਿੰਡ ਸੇਲਬਰਾਹ ਦੇ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 12 ਲੱਖ ਰੁਪਏ ਦੀ ਠੱਗੀ ਦੇ ਸਦਮੇ ’ਚ ਲੜਕੇ ਦੀ ਮਾਂ ਨੇ ਖ਼ੁਦਕੁਸ਼ੀ ਕਰ ਲਈ। ਬਲਵਿੰਦਰ ਸਿੰਘ ਨੇ ਥਾਣਾ ਫੂਲ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਟਰੈਵਲ ਏਜੰਟ ਸੁਮਨ ਗੋਇਲ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ 12 ਲੱਖ 12 ਹਜ਼ਾਰ ਰੁਪਏ ਲਏ ਸਨ ਪਰ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਜਦੋਂ ਉਸ ਦੀ ਪਤਨੀ ਪਰਮਿੰਦਰ ਕੌਰ (50) ਨੇ ਉਕਤ ਏਜੰਟ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੇ ਅਜਿਹਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਪਤਨੀ ਨੇ ਸਦਮੇ ਵਿੱਚ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮੁਲਜ਼ਮ ਏਜੰਟ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement