ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਰਜਾ ਚਾਰ ਮੁਲਾਜ਼ਮ ਵੱਲੋਂ ਖੁਦਕੁਸ਼ੀ

11:00 AM Jul 16, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਚੰਡੀਗੜ੍ਹ ਸਥਿਤ ਪੰਜਾਬ ਰਾਜਭਵਨ ਦੇ ਦਰਜਾ ਚਾਰ ਕਰਮਚਾਰੀ ਨੇ ਅੱਜ ਸੈਕਟਰ-7 ਦੇ ਸਰਕਾਰੀ ਮਕਾਨ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਲਾਲ ਚੰਦ ਵਜੋਂ ਹੋਈ ਹੈ, ਜਿਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਤੇ ਆਪਣੀ ਮੌਤ ਦਾ ਜ਼ਿੰਮੇਵਾਰ ਰਾਜ ਭਵਨ ਦੇ ਇਕ ਮੁਲਾਜ਼ਮ ਨੂੰ ਠਹਿਰਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਲਚੰਦ ਨੇ ਅੱਜ ਸਵੇਰ ਸਮੇਂ ਫਾਹਾ ਲਿਆ ਹੈ। ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਲਾਲ ਚੰਦ ਨੂੰ ਤੁਰੰਤ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ। ਹਸਪਤਾਲ ’ਚ ਡਾਕਟਰਾਂ ਨੇ ਲਾਲ ਚੰਦ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਥਾਣਾ ਸੈਕਟਰ-26 ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਖੁਦਕੁਸ਼ੀਦਰਜਾਮੁਲਾਜ਼ਮਵੱਲੋਂ
Advertisement