For the best experience, open
https://m.punjabitribuneonline.com
on your mobile browser.
Advertisement

ਵਿਆਹੁਤਾ ਵੱਲੋਂ ਖ਼ੁਦਕੁਸ਼ੀ

06:56 AM Jul 16, 2024 IST
ਵਿਆਹੁਤਾ ਵੱਲੋਂ ਖ਼ੁਦਕੁਸ਼ੀ
Advertisement

ਪੱਤਰ ਪ੍ਰੇਰਕ
ਜਲੰਧਰ, 15 ਜੁਲਾਈ
ਇੱਥੋਂ ਦੇ ਜ਼ਿੰਦਾ ਰੋਡ ’ਤੇ 25 ਸਾਲਾ ਵਿਆਹੁਤਾ ਨੇ ਆਪਣੇ ਘਰ ’ਚ ਫਾਹਾ ਲੈ ਲਿਆ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਪੂਜਾ ਪਤਨੀ ਮਹਿੰਦਰ ਕੁਮਾਰ ਵਾਸੀ ਜ਼ਿੰਦਾ ਰੋਡ ਮਕਸੂਦਾਂ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-1 ਵਿੱਚ ਤਾਇਨਾਤ ਏਐੱਸਆਈ ਸ਼ਾਮ ਲਾਲ ਨੇ ਦੱਸਿਆ ਕਿ ਮ੍ਰਿਤਕ ਪੂਜਾ ਆਪਣੇ ਪਰਿਵਾਰ ਨਾਲ ਜ਼ਿੰਦਾ ਰੋਡ, ਚੱਕੀ ਵਾਲੀ ਗਲੀ (ਗਲੀ ਨੰਬਰ ਇੱਕ), ਮਕਸੂਦਾਂ ਵਿੱਚ ਰਹਿੰਦੀ ਸੀ। ਉਸ ਦਾ ਪਤੀ ਮਕਸੂਦਾਂ ਸਬਜ਼ੀ ਮੰਡੀ ਵਿੱਚ ਫਲਾਂ ਦਾ ਥੋਕ ਵਿਕਰੇਤਾ ਹੈ। ਘਟਨਾ ਦੇ ਸਮੇਂ ਉਹ ਕੰਮ ’ਤੇ ਗਿਆ ਹੋਇਆ ਸੀ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਦੱਸ ਦੇਈਏ ਕਿ ਘਟਨਾ ਦੇ ਸਮੇਂ ਪਰਿਵਾਰ ਦੇ ਹੋਰ ਮੈਂਬਰ ਮੰਦਰ ਗਏ ਹੋਏ ਸਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×