For the best experience, open
https://m.punjabitribuneonline.com
on your mobile browser.
Advertisement

ਸਲਮਾਨ ਫਾਇਰਿੰਗ ਮਾਮਲੇ ਦੇ ਮੁਲਜ਼ਮ ਵੱਲੋਂ ਖੁਦਕੁਸ਼ੀ

06:49 AM May 02, 2024 IST
ਸਲਮਾਨ ਫਾਇਰਿੰਗ ਮਾਮਲੇ ਦੇ ਮੁਲਜ਼ਮ ਵੱਲੋਂ ਖੁਦਕੁਸ਼ੀ
ਅਨੁਜ ਥਾਪਨ
Advertisement

ਮੁੰਬਈ, 1 ਮਈ
ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਨੇ ਅੱਜ ਮੁੰਬਈ ਅਪਰਾਧ ਸ਼ਾਖਾ ਦੀ ਹਵਾਲਾਤ ਵਿਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਸ ਨੂੰ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਅਨੁਜ ਥਾਪਨ (23) ਨੇ ਹਵਾਲਾਤ ਦੇ ਪਖਾਨੇ ਵਿਚ ਬੈੱਡਸ਼ੀਟ ਦੀ ਮਦਦ ਨਾਲ ਫਾਹਾ ਲੈ ਲਿਆ। ਉਸ ਨੂੰ ਸਰਕਾਰੀ ਜੀਟੀ ਹਸਪਤਾਲ ਦਾਖ਼ਲ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ਪੁਲੀਸ ਥਾਣੇ ਵਿਚ ਖੁਦਕੁਸ਼ੀ ਕਾਰਨ ਮੌਤ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ ਥਾਪਨ ਨੂੰ ਇਕ ਹੋਰ ਸ਼ਖ਼ਸ ਸੋਨੂ ਕੁਮਾਰ ਬਿਸ਼ਨੋਈ ਨਾਲ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਸ਼ੂਟਰਾਂ ਸਾਗਰ ਪਾਲ ਤੇ ਵਿੱਕੀ ਗੁਪਤਾ, ਜਿਨ੍ਹਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਨੂੰ ਕਥਿਤ ਹਥਿਆਰ ਸਪਲਾਈ ਕਰਨ ਦਾ ਦੋਸ਼ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×