For the best experience, open
https://m.punjabitribuneonline.com
on your mobile browser.
Advertisement

ਪਤੀ ਦੀ ਮੌਤ ਮਗਰੋਂ ਪਤਨੀ ਵੱਲੋਂ ਖ਼ੁਦਕੁਸ਼ੀ

07:48 AM Feb 28, 2024 IST
ਪਤੀ ਦੀ ਮੌਤ ਮਗਰੋਂ ਪਤਨੀ ਵੱਲੋਂ ਖ਼ੁਦਕੁਸ਼ੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਫਰਵਰੀ
ਵੈਸ਼ਾਲੀ ਦੇ ਸੈਕਟਰ-3 ਸਥਿਤ ਅਹਲਕੋਨ ਅਪਾਰਟਮੈਂਟਸ ਵਿੱਚ ਸੋਮਵਾਰ ਰਾਤ ਇੱਕ 23 ਸਾਲਾ ਵਿਆਹੁਤਾ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਇਹ ਕਦਮ ਆਪਣੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਚੁੱਕਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਅੰਜਲੀ ਆਪਣੇ ਪਤੀ ਅਭਿਸ਼ੇਕ, ਆਪਣੇ ਮਾਤਾ-ਪਿਤਾ ਤੇ ਭੈਣ ਨਾਲ ਫਲੈਟ ਨੰਬਰ 703 ਵਿੱਚ ਰਹਿੰਦੀ ਸੀ। ਇੰਦਰਾਪੁਰਮ ਦੇ ਏਸੀਪੀ ਸਵਤੰਤਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 10 ਵਜੇ ਪੁਲੀਸ ਨੂੰ ਇੱਕ ਔਰਤ ਦੇ ਛਾਲ ਮਾਰਨ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪੁੱਜੀ ਪੁਲੀਸ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ। ਅਗਲੇ ਦਿਨ ਸਵੇਰੇ 8 ਵਜੇ ਦੇ ਕਰੀਬ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਸੋਮਵਾਰ ਨੂੰ ਜੋੜਾ ਦਿੱਲੀ ਦੇ ਚਿੜੀਆਘਰ ਵਿੱਚ ਗਿਆ ਸੀ। ਅਭਿਸ਼ੇਕ ਨੂੰ ਉੱਥੇ ਸੀਨੇ ਵਿੱਚ ਦਰਦ ਹੋਇਆ, ਜਿਸ ਤੋਂ ਬਾਅਦ ਉਸ ਦੀ ਪਤਨੀ ਅੰਜਲੀ ਉਸਨੂੰ ਇਲਾਜ ਲਈ ਹਸਪਤਾਲ ਲੈ ਗਈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਨੇ ਦੱਸਿਆ ਕਿ ਅਭਿਸ਼ੇਕ ਦੀ ਲਾਸ਼ ਰਾਤ ਕਰੀਬ ਸਾਢੇ 9 ਵਜੇ ਘਰ ਪਹੁੰਚੀ। ਇਹ ਦੇਖ ਕੇ ਅੰਜਲੀ ਨੇ ਬਾਲਕੋਨੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

Advertisement

ਵਿਦਿਆਰਥੀ ਨੇ ਖੁਦ ਨੂੰ ਗੋਲੀ ਮਾਰੀ

ਟੋਹਾਣਾ (ਪੱਤਰ ਪ੍ਰੇਰਕ): ਪਿੰਡ ਮਾਦੂਆਨਾ ਦੇ ਕਿਸਾਨ ਪਰਿਵਾਰ ਦੇ ਨਾਬਾਲਗ ਪੁੱਤਰ ਕੁਸ਼ਾਲ ਨੇ ਆਪਣੇ ਘਰ ਅੰਦਰ ਖੁਦ ਨੂੰ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਲਈ, ਜਿਸ ਦੀ ਹਿਸਾਰ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਸੂਚਨਾ ਮਿਲਣ ’ਤੇ ਟੋਹਾਣਾ ਪੁਲੀਸ ਨੇ 174 ਦੇ ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਨੌਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਕੁਝ ਦਿਨਾਂ ਤੋਂ ਮਾਨਸਿਕ ਤਣਾਅ ਵਿੱਚ ਚੱਲ ਰਿਹਾ ਸੀ।

Advertisement
Author Image

joginder kumar

View all posts

Advertisement
Advertisement
×