ਮਜ਼ਦੂਰ ਵੱਲੋਂ ਖ਼ੁਦਕੁਸ਼ੀ
07:12 AM Jun 11, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 10 ਜੂਨ
ਇੱਥੋਂ ਦੇ ਕੋਟ ਬਾਬਾ ਦੀਪ ਸਿੰਘ ਨਗਰ ’ਚ ਦੇਰ ਰਾਤ ਇੱਕ ਮਜ਼ਦੂਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਵੇਕ (35) ਵਾਸੀ ਫੈਜ਼ਾਬਾਦ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਥਾਣਾ ਡਿਵੀਜ਼ਨ 8 ਦੇ ਏਐੱਸਆਈ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟ ਬਾਬਾ ਦੀਪ ਸਿੰਘ ਨਗਰ ਵਿੱਚ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾਈ। ਉਸ ਨੇ ਦੱਸਿਆ ਕਿ ਵਿਵੇਕ ਕੁਝ ਦਿਨ ਪਹਿਲਾਂ ਹੀ ਜਲੰਧਰ ਆਇਆ ਸੀ ਅਤੇ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਪੁਲੀਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲੀਸ ਵੱਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement