ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਕੌਂਸਲਰ ਦੀ ਪਤਨੀ ਵੱਲੋਂ ਆਤਮ-ਹੱਤਿਆ

09:07 AM Jul 12, 2024 IST
ਮ੍ਰਿਤਕਾ ਦੇ ਵਾਰਿਸ ਵਿਰਲਾਪ ਕਰਦੇ ਹੋਏ।

ਹਤਿੰਦਰ ਮਹਿਤਾ
ਜਲੰਧਰ, 11 ਜੁਲਾਈ
ਇੱਥੋਂ ਦੀ ਛਾਉਣੀ ਦੇ ਮੁਹੱਲਾ ਨੰਬਰ 30 ’ਚ ਮੰਗਲਵਾਰ ਦੇਰ ਰਾਤ ਕੰਟੋਨਮੈਂਟ ਬੋਰਡ ਦੇ ਸਾਬਕਾ ਕੌਂਸਲਰ ਦੀ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 28 ਸਾਲਾ ਸੁਨੈਨਾ ਵਜੋਂ ਹੋਈ ਹੈ। ਕਰੀਬ ਅੱਠ ਮਹੀਨੇ ਪਹਿਲਾਂ ਉਸ ਦਾ ਵਿਆਹ ਸਾਬਕਾ ਕੌਂਸਲਰ ਜੌਲੀ ਅਟਵਾਲ ਨਾਲ ਹੋਇਆ ਸੀ ਜੋ ਘਟਨਾ ਮਗਰੋਂ ਫਰਾਰ ਹੈ। ਧੀ ਦੀ ਮੌਤ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਥਾਣੇ ’ਚ ਜਾ ਕੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਖੁਦਕੁਸ਼ੀ ਨਹੀਂ ਕਰ ਸਕਦੀ ਤੇ ਉਸ ਨੂੰ ਮਾਰਿਆ ਗਿਆ ਹੈ। ਮ੍ਰਿਤਕ ਦੀ ਮਾਂ ਵੰਦਨਾ ਨੇ ਦੱਸਿਆ ਕਿ ਬੇਟੀ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਇਸ ਬਾਰੇ ਇਲਾਕਾ ਨਿਵਾਸੀਆਂ ਤੋਂ ਪਤਾ ਲੱਗਾ। ਇਸ ਤੋਂ ਬਾਅਦ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ ਤੇ ਉਸ ਦੀ ਲਾਸ਼ ਹਸਪਤਾਲ ’ਚ ਪਈ ਹੈ। ਉਸ ਨੇ ਦੋਸ਼ ਲਾਇਆ ਕਿ ਜੌਲੀ ਅਕਸਰ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਬਾਰੇ ਧੀ ਦੱਸਦੀ ਰਹਿੰਦੀ ਸੀ। ਉਸ ਨੇ ਕਈ ਵਾਰ ਦੋਵਾਂ ਨੂੰ ਬਿਠਾ ਕੇ ਸਮਝਾਇਆ। ਉਸ ਨੂੰ ਸ਼ੱਕ ਹੈ ਕਿ ਜੌਲੀ ਨੇ ਉਸ ਨੂੰ ਮਾਰ ਦਿੱਤਾ ਹੈ ਤੇ ਬਾਅਦ ’ਚ ਖੁਦਕੁਸ਼ੀ ਦੀ ਝੂਠੀ ਕਹਾਣੀ ਰਚੀ ਹੈ।
ਉਸ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਮਾਮਲੇ ਦੀ ਗੰਭੀਰਤਾ ਜਾਂਚ ਕਰ ਉਸ ਦੀ ਬੇਟੀ ਨੂੰ ਇਨਸਾਫ ਦੇਵੇ ਤੇ ਉਨ੍ਹਾਂ ਦੇ ਜਵਾਈ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਥਾਣਾ ਕੈਂਟ ਦੇ ਜਾਂਚ ਅਧਿਕਾਰੀ ਏਐੱਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਛਾਉਣੀ ਦੇ ਮੁਹੱਲਾ ਨੰਬਰ 30 ’ਚ ਇਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਉਹ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜੌਲੀ ਅਟਵਾਲ ਦੀ ਭਾਲ ਕਰ ਰਹੇ ਹਨ।
ਦੂਜੇ ਪਾਸੇ ਜੌਲੀ ਅਟਵਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੁਨੈਨਾ ਦੇ ਬੱਚਾ ਨਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ। ਇਸ ਲਈ ਉਸ ਨੇ ਤਣਾਅ ਵਿੱਚ ਆ ਕੇ ਖੁਦਕਸ਼ੀ ਕਰ ਲਈ। ਜ਼ਿਕਰਯੋਗ ਹੈ ਕਿ ਸਾਬਕਾ ਕੌਂਸਲਰ ਜੌਲੀ ਖ਼ਿਲਾਫ਼ ਪਹਿਲਾਂ ਵੀ ਇਰਾਦਾ ਕਤਲ ਦਾ ਮਾਮਲਾ ਦਰਜ ਹੋ ਚੁੱਕਿਆ ਹੈ।

Advertisement

Advertisement
Advertisement