ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਡਸਟਰੀਅਲ ਏਰੀਆ ’ਚ ਨੌਜਵਾਨ ਵੱਲੋਂ ਖੁਦਕੁਸ਼ੀ

07:09 AM Sep 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਸਤੰਬਰ
ਇੱਥੋਂ ਦੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਹੋਟਲ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰੋਹਨ (23) ਵਾਸੀ ਚੰਬਾ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ, ਜੋ ਕਿ ਚੰਡੀਗੜ੍ਹ ਦੇ ਸੈਕਟਰ-29 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਉਕਤ ਨੌਜਵਾਨ ਨੇ ਹੋਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਵੱਲੋਂ ਨੌਜਵਾਨ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ। ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਜਾਂਚ ਸ਼ੁਰੂ ਕੀਤੀ ਤਾਂ ਕੋਈ ਖੁਦਕੁਸ਼ੀ ਪੱਤਰ ਨਹੀਂ ਮਿਲਿਆ।

Advertisement

Advertisement