ਨੌਜਵਾਨ ਵੱਲੋਂ ਖੁਦਕੁਸ਼ੀ
08:20 AM Nov 11, 2023 IST
ਸੁਨਾਮ ਊਧਮ ਸਿੰਘ ਵਾਲਾ: ਘਰੇਲੂ ਕਾਰਨਾਂ ਕਰਕੇ ਪ੍ਰੇਸ਼ਾਨ ਰਹਿੰਦੇ ਸਥਾਨਕ ਸ਼ਹਿਰ ਦੇ ਟਿੱਬੀ ਰਵੀਦਾਸਪੁਰਾ ਦੇ ਵਸਨੀਕ 37 ਸਾਲਾ ਨੌਜਵਾਨ ਵੱਲੋਂ ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਪੱਟੜੀ ’ਤੇ ਰੇਲ ਪਾਵਰ ਇੰਜਣ ਹੇਠ ਆ ਕੇ ਖੁਦਕੁਸ਼ੀ ਕਰ ਲਈ। ਮ੍ਰਤਿਕ ਦੀ ਪਛਾਣ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਰੇਲਵੇ ਚੌਂਕੀ ਇੰਚਾਰਜ ਨਰਦੇਵ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਘਰੇਲੂ ਕਾਰਨਾਂ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਸੁਨਾਮ ਨੇੜੇ ਰੇਲਵੇ ਲਾਈਨ ’ਤੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement