ਨੌਜਵਾਨ ਵੱਲੋਂ ਖ਼ੁਦਕੁਸ਼ੀ
11:26 AM Aug 18, 2024 IST
ਪੱਤਰ ਪ੍ਰੇਰਕ
ਜਲੰਧਰ, 17 ਅਗਸਤ
ਥਾਣਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਕੂਪੁਰ-ਕਠਾਰ ਦੇ 28 ਸਾਲਾ ਨੌਜਵਾਨ ਨੇ ਖੇਤਾਂ ’ਚ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਆਦਮਪੁਰ ਦੇ ਸਬ-ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਡਿਆਣਾ ਦੇ ਖੇਤਾਂ ’ਚ ਦਰੱਖਤ ਨਾਲ ਇੱਕ ਨੌਜਵਾਨ ਦੀ ਲਾਸ਼ ਲਟਕ ਰਹੀ ਹੈ। ਨੌਜਵਾਨ ਦੀ ਪਛਾਣ ਜਗਦੇਵ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਕੂਪੁਰ-ਕਠਾਰ ਵਜੋਂ ਹੋਈ। ਮ੍ਰਿਤਕ ਦੇ ਪਿਤਾ ਹਾਕਮ ਸਿੰਘ ਨੇ ਦੱਸਿਆ ਕੇ ਉਸਦਾ ਲੜਕਾ ਜਗਦੇਵ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਉਹ ਹਮੇਸ਼ਾ ਚੁੱਪ-ਚਾਪ ਰਹਿੰਦਾ ਸੀ। ਉਨ੍ਹਾਂ ਨਾਲ ਕੋਈ ਗੱਲਬਾਤ ਵੀ ਨਹੀਂ ਕਰਦਾ। ਬੀਤੇ ਸ਼ੁੱਕਰਵਾਰ ਉਹ ਘਰੋਂ ਕੰਮ ’ਤੇ ਗਿਆ ਸੀ, ਪਰ ਘਰ ਨਹੀਂ ਪਰਤਿਆ। ਵਾਰ-ਵਾਰ ਕਾਲ ਕਰਨ ਕੀਤੇ ਜਾਣ ਦੇ ਬਾਵਜੂਦ ਉਸਨੇ ਫੋਨ ਨਹੀਂ ਚੁੱਕਿਆ। ਉਨ੍ਹਾਂ ਦੱਸਿਆ ਕਿ ਉਹ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ।
Advertisement
Advertisement