ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ੁਦਕੁਸ਼ੀ ਮਾਮਲਾ: ਪਰਿਵਾਰ ਵੱਲੋਂ ਏਸੀਪੀ ਦਫ਼ਤਰ ਦਾ ਘਿਰਾਓ

07:07 AM Jul 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਜੁਲਾਈ
ਏਸੀ ਮਾਰਕੀਟ ਦੇ ਦੁਕਾਨਦਾਰ ਅਤੇ ਉਸਦੇ ਲੜਕੇ ਦੇ ਨਾਲ-ਨਾਲ ਇੱਕ ਏਐੱਸਆਈ ’ਤੇ ਗੰਭੀਰ ਦੋਸ਼ ਲਾ ਕੇ ਖੁਦਕੁਸ਼ੀ ਕਰਨ ਵਾਲੇ ਸੁਭਾਸ਼ ਨਗਰ ਵਾਸੀ ਦੀਪਕ ਕੁਮਾਰ ਦੇ ਪਰਿਵਾਰ ਵਾਲਿਆਂ ਨੇ ਚਾਰ ਦਿਨ ਬਾਅਦ ਵੀ ਉਸਦੀ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ। ਪਰਿਵਾਰ ਅਤੇ ਸਕੇ ਸਬੰਧੀਆਂ ਵੱਲੋਂ ਏਸੀਪੀ ਪੂਰਬੀ ਰੂਪਦੀਪ ਕੌਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੁਲੀਸ ਖਿਲਾਫ਼ ਨਾਅਰੇਬਜ਼ੀ ਕੀਤੀ ਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਦੀਪਕ ਕੁਮਾਰ ਦੇ ਪਰਿਵਾਰ ਵਾਲੇ ਅੜੇ ਹਨ ਕਿ ਨਾ ਤਾਂ ਉਹ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ। ਪੁਲੀਸ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕਰੇ, ਉਸ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਹੋਵੇਗੀ। ਪਰਿਵਾਰ ਦੇ ਲੋਕ ਮੁੱਖ ਮੁਲਜ਼ਮ ਪਿਓ-ਪੁੱਤਰ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੁਲਜ਼ਮ ਪਿਓ-ਪੁੱਤ ਹਨ ਤੇ ਪੰਜਾਬ ਪੁਲੀਸ ਦੇ ਏਐੱਸਆਈ ’ਤੇ ਵੀ ਦੋਸ਼ ਹਨ, ਪਰ ਮੁਲਜ਼ਮ ਖੁੱਲ੍ਹੇਆਮ ਘੁੰਮ ਰਹੇ ਹਨ। ਏਸੀਪੀ ਪੂਰਬੀ ਰੂਪਦੀਪ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਸਮਝਣ ਨੂੰ ਤਿਆਰ ਨਹੀਂ ਸਨ। ਏਸੀਪੀ ਰੂਪਦੀਪ ਕੌਰ ਨੇ ਕਿਹਾ ਕਿ ਪਰਿਵਾਰ ਵਾਲੇ ਉਨ੍ਹਾਂ ਨੂੰ ਥੋੜ੍ਹਾ ਸਮਾਂ ਤਾਂ ਦੇਣ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ ਅਤੇ ਏਐੱਸਆਈ ’ਤੇ ਵੀ ਜੋ ਦੋਸ਼ ਲਾਏ ਹਨ, ਉਸ ਦੀ ਵੀ ਜਾਂਚ ਕੀਤੀ ਜਾਵੇਗੀ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਧਰਨਾ ਚੁੱਕਿਆ ਤੇ ਕਿਹਾ ਕਿ ਜਦੋਂ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਣਗੇ, ਨਾ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

Advertisement

Advertisement
Advertisement