ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ

05:54 AM Nov 26, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਨਵੰਬਰ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ। ਸਕੱਤਰੇਤ ਵਲੋਂ ਸਬੰਧ ਆਗੂਆਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Advertisement

ਅਕਾਲੀ ਦਲ ਨੇ ਆਪਣੇ ਆਗੂਆਂ ਨੂੰ ਕੋਈ ਟਿੱਪਣੀ ਕਰਨ ਤੋਂ ਵਰਜਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਨਾਲ ਸਬੰਧਤ ਸਾਰੇ ਆਗੂਆਂ, ਵਰਕਰਾਂ ਅਤੇ ਬੁਲਾਰਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰਨਗੇ ਅਤੇ ਨਾ ਹੀ ਪ੍ਰਤੀਕਰਮ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੇ ਗਏ ਆਦੇਸ਼ ਦੇ ਮੁਤਾਬਕ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਨਿਮਾਣੇ ਸਿੱਖ ਵਜੋਂ ਨਿਰਧਾਰਤ ਮਿਤੀ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦਾ ਆਦੇਸ਼ ਸਿਰ-ਮੱਥੇ ’ਤੇ ਪ੍ਰਵਾਨ ਹੋਵੇਗਾ।

Advertisement
Advertisement