ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਤੇ ਬਾਗੀ ਧੜਾ ਪੰਜਾਬ ਪ੍ਰਤੀ ਆਪਣਾ ਏਜੰਡਾ ਸਪੱਸ਼ਟ ਕਰਨ: ਮਾਨ

06:35 AM Aug 05, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਅਗਸਤ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜਦੋਂ ਪੰਜਾਬ ਵਿਚ ਗੁਰਨਾਮ ਸਿੰਘ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਹਟਾਉਣ ਉਪਰੰਤ ਬਾਦਲ ਸਾਹਿਬ ਨੇ ਪਹਿਲੀ ਵਾਰ ਪੰਜਾਬ ਵਿਚ ਆਪਣੀ ਵਜ਼ਾਰਤ ਬਣਾਈ ਸੀ। ਸ੍ਰੀ ਬਾਦਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਨੂੰ ਕੈਲੀਫੋਰਨੀਆ ਬਣਾ ਦੇਵਾਂਗੇ, ਜਦੋਂਕਿ ਉਸ ਸਮੇਂ ਅਤੇ ਉਸ ਤੋਂ ਬਾਅਦ ਤੱਕ ਅੱਜ ਦਾ ਪੰਜਾਬ ਬਿਹਾਰ ਅਤੇ ਉੜੀਸਾ ਵਰਗਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਾਂ ਬਾਗੀ ਦਲ ਦੇ ਆਗੂ ਆਪਣੇ ਸਿਆਸੀ ਅਤੇ ਮਾਲੀ ਫਾਇਦਿਆਂ ਵਿਚ ਹੀ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਆਪਣੀ ਪਾਲਸੀ ਦੀ ਜਾਣਕਾਰੀ ਦੇਣ ਕਿ ਉਨ੍ਹਾਂ ਦਾ ਸੂਬੇ ਅਤੇ ਸਿੱਖ ਕੌਮ ਪ੍ਰਤੀ ਏਜੰਡਾ ਕੀ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਬਾਗੀ ਦੋਵੇਂ ਧੜਿਆਂ ਦਾ ਕੋਈ ਨਿਸ਼ਾਨਾ ਜਾਂ ਏਜੰਡਾ ਨਹੀਂ ਹੈ, ਇਸ ਲਈ ਇਨ੍ਹਾਂ ਨੂੰ ਸਿਆਸੀ ਆਗੂ ਕਹਾਉਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਸਭ ਆਗੂਆਂ ਅਤੇ ਪਾਰਟੀਆਂ ਨੂੰ ਪੰਜਾਬੀਆਂ ਅਤੇ ਸਿੱਖ ਕੌਮ ਦੇ ਏਜੰਡੇ ’ਤੇ ਪਹਿਰਾ ਦੇਣ ਦੀ ਸਖ਼ਤ ਲੋੜ ਹੈ।
ਉਨ੍ਹਾਂ ਕਿਹਾ ਕਿ ਦੁੱਖ ਵਾਲੀ ਗੱਲ ਹੈ ਕਿ 1984 ਵਿਚ ਹੋਏ ਨੀਲਾ ਸਾਕਾ ਤਾਰਾ ਦੇ ਹਮਲੇ ਦਾ ਅੱਜ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਇਸੇ ਤਰ੍ਹਾਂ ਜੋ ਰਾਜੀਵ ਗਾਂਧੀ ਹਕੂਮਤ ਵੇਲੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਉਸ ਦਾ ਵੀ ਕੋਈ ਇਨਸਾਫ ਨਹੀਂ ਮਿਲਿਆ।

Advertisement

Advertisement