ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਬਾਦਲ ਨੇ ਮੁਆਫੀ ਮੰਗ ਕੇ ਵਿਰੋਧੀਆਂ ਨੂੰ ਚਿੱਤ ਕੀਤਾ: ਮਾਂਗਟ

10:50 AM Dec 18, 2023 IST
ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 17 ਦਸੰਬਰ ਲੋਕ ਸਭਾ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਤੇ ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਮੰਗੀ ਮੁਆਫੀ ਨਾਲ ਸਮੁੱਚੀਆਂ ਵਿਰੋਧੀ ਧਿਰਾਂ ਨੂੰ ਚਿੱਤ ਕਰ ਦਿੱਤਾ ਹੈ। ਸ੍ਰੀ ਮਾਂਗਟ ਨੇ ਕਿਹਾ ਕਿ ਭਾਂਵੇ ਸ੍ਰੀ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਮੁਆਫੀ ਮੰਗੀ ਹੈ, ਪਰ ਹਰ ਸਮੇਂ ਅਕਾਲੀ ਦਲ ਨੂੰ ਨਿੰਦਣ ਵਾਲੀਆਂ ਸਮੁੱਚੀਆਂ ਧਿਰਾਂ ਹੁਣ ਚੁੱਪ ਧਾਰ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵੱਖ-ਵੱਖ ਅਕਾਲੀ ਦਲਾਂ ਵਿਚ ਏਕਤਾ ਦੇ ਅਸਾਰ ਬਣ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਥਕ ਰਾਜਨੀਤੀ ਵਿਚ ਆਇਆ ਨਵਾਂ ਮੋੜ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਵੱਲੋਂ ਦਿੱਲੀ ਵਿਖੇ ਕੀਤੇ ਜਾਣ ਵਾਲਾ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਜੜਾਂ ਹਿਲਾ ਦੇਵੇਗਾ। ਇਸ ਮੌਕੇ ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ , ਯੂਥ ਦੇ ਸੂਬਾ ਆਗੂ ਹਰਦੀਪ ਸਿੰਘ ਸੋਨੀ, ਬਾਈ ਪਰਮਿੰਦਰ ਸਿੰਘ ਸੇਖੋਂ, ਯੂਥ ਆਗੂ ਲਖਵੀਰ ਸਿੰਘ ਲੱਖੀ ਅਤੇ ਗੁਰਦੀਪ ਸਿੰਘ ਹਾਜ਼ਰ ਸਨ।

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 17 ਦਸੰਬਰ
ਲੋਕ ਸਭਾ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਤੇ ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਮੰਗੀ ਮੁਆਫੀ ਨਾਲ ਸਮੁੱਚੀਆਂ ਵਿਰੋਧੀ ਧਿਰਾਂ ਨੂੰ ਚਿੱਤ ਕਰ ਦਿੱਤਾ ਹੈ। ਸ੍ਰੀ ਮਾਂਗਟ ਨੇ ਕਿਹਾ ਕਿ ਭਾਂਵੇ ਸ੍ਰੀ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਮੁਆਫੀ ਮੰਗੀ ਹੈ, ਪਰ ਹਰ ਸਮੇਂ ਅਕਾਲੀ ਦਲ ਨੂੰ ਨਿੰਦਣ ਵਾਲੀਆਂ ਸਮੁੱਚੀਆਂ ਧਿਰਾਂ ਹੁਣ ਚੁੱਪ ਧਾਰ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵੱਖ-ਵੱਖ ਅਕਾਲੀ ਦਲਾਂ ਵਿਚ ਏਕਤਾ ਦੇ ਅਸਾਰ ਬਣ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਥਕ ਰਾਜਨੀਤੀ ਵਿਚ ਆਇਆ ਨਵਾਂ ਮੋੜ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਵੱਲੋਂ ਦਿੱਲੀ ਵਿਖੇ ਕੀਤੇ ਜਾਣ ਵਾਲਾ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਜੜਾਂ ਹਿਲਾ ਦੇਵੇਗਾ। ਇਸ ਮੌਕੇ ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ , ਯੂਥ ਦੇ ਸੂਬਾ ਆਗੂ ਹਰਦੀਪ ਸਿੰਘ ਸੋਨੀ, ਬਾਈ ਪਰਮਿੰਦਰ ਸਿੰਘ ਸੇਖੋਂ, ਯੂਥ ਆਗੂ ਲਖਵੀਰ ਸਿੰਘ ਲੱਖੀ ਅਤੇ ਗੁਰਦੀਪ ਸਿੰਘ ਹਾਜ਼ਰ ਸਨ।

Advertisement

Advertisement