ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਬਾਦਲ ਮਾਮਲਾ: ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਨੋਟਿਸ

08:39 AM Sep 04, 2024 IST

ਟਿ੍ਰਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਸਬੰਧੀ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਅਕਾਲ ਤਖ਼ਤ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਅਕਾਲ ਤਖਤ ਦੇ ਵਿਚਾਰ ਅਧੀਨ ਹੈ, ਉਦੋਂ ਤੱਕ ਇਸ ਮਾਮਲੇ ’ਤੇ ਟਿੱਪਣੀਆਂ ਨਾ ਕੀਤੀਆਂ ਜਾਣ।
ਦੱਸਣਯੋਗ ਹੈ ਕਿ ਅਕਾਲ ਤਖਤ ਵਲੋਂ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਰਕਾਰ ਵੇਲੇ ਦੇ ਲਗਪਗ 17 ਸਾਬਕਾ ਅਕਾਲੀ ਮੰਤਰੀਆਂ ਨੂੰ ਅਕਾਲ ਤਖਤ ਵਿਖੇ ਸਪਸ਼ਟੀਕਰਨ ਦੇਣ ਵਾਸਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੁਖਬੀਰ ਤੇ 4 ਹੋਰ ਸਾਬਕਾ ਮੰਤਰੀਆਂ ਨੇ ਅਗਲੇ ਹੀ ਦਿਨ ਆਪਣਾ ਸਪਸ਼ਟੀਕਰਨ ਅਕਾਲ ਤਖਤ ਵਿਖੇ ਨਿਜੀ ਤੌਰ ’ਤੇ ਪੇਸ਼ ਹੋ ਕੇ ਦੇ ਦਿੱਤਾ ਸੀ, ਜਿਸ ਤੋਂ ਬਾਅਦ ਨਾਰਾਜ਼ ਅਕਾਲੀ ਧੜੇ ਵਲੋਂ ਸੁਖਬੀਰ ਬਾਦਲ ਦੇ ਅਕਾਲ ਤਖਤ ਵਿਖੇ ਜਾ ਕੇ ਮੱਥਾ ਟੇਕਣ ਅਤੇ ਖਿਮਾ ਯਾਚਨਾ ਪੱਤਰ ਦੇਣ ’ਤੇ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਮਗਰੋਂ ਇਸ ਸਬੰਧ ਵਿਚ ਬਿਆਨਬਾਜ਼ੀ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਸਬੰਧ ਵਿਚ ਅਕਾਲ ਤਖ਼ਤ ਸਕੱਤਰੇਤ ਤੋਂ ਅੱਜ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।

Advertisement

Advertisement