For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ਨੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਬਦਲੇ

07:05 AM Apr 08, 2024 IST
ਸੁਖਬੀਰ ਬਾਦਲ ਨੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਬਦਲੇ
ਜਗਬੀਰ ਸਿੰਘ ਸੋਖੀ (ਹਲਕਾ ਆਤਮਨਗਰ), ਜਸਪਾਲ ਸਿੰਘ ਗਿਆਸਪੁਰਾ (ਹਲਕਾ ਦੱਖਣੀ), ਵਿਪਨ ਸੂਦ ਕਾਕਾ (ਹਲਕਾ ਕੇਂਦਰੀ)
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਹੋਰ ਸਰਗਰਮ ਕਰਨ ਲਈ ਅਕਾਲੀ ਆਗੂਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਤੁਰੰਤ ਬਾਅਦ ਕੁਝ ਹਲਕਾ ਇੰਚਾਰਜ ਬਦਲ ਕੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਸੁਖਬੀਰ ਬਾਦਲ ਦੀ ਲੁਧਿਆਣਾ ਫੇਰੀ ਦੌਰਾਨ ਕੁਝ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾਏ ਸਨ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਨੂੰ ਕਈ ਟਕਸਾਲੀ ਆਗੂਆਂ ਨੇ ਪ੍ਰਵਾਨ ਨਹੀਂ ਕੀਤਾ ਸੀ। ਕਈ ਸੀਨੀਅਰ ਆਗੂਆਂ ਨੇ ਤਾਂ ਸੁਖਬੀਰ ਬਾਦਲ ਨੂੰ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਉਹ ਉਸ ਪ੍ਰੋਗਰਾਮ ਤੋਂ ਦੂਰ ਰਹਿਣਗੇ, ਜਿਸ ਵਿੱਚ ਭੁਪਿੰਦਰ ਸਿੰਘ ਭਿੰਦਾ ਬਤੌਰ ਪ੍ਰਧਾਨ ਸ਼ਾਮਲ ਹੋਣਗੇ। ਇਨ੍ਹਾਂ ਆਗੂਆਂ ਦੇ ਵਿਰੋਧ ਨੂੰ ਵੇਖਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਹਲਕਾ ਇੰਚਾਰਜਾਂ ਨੂੰ ਬਦਲਣ ਦਾ ਐਲਾਨ ਕਰ ਦਿੱਤਾ।
ਪਾਰਟੀ ਪ੍ਰਧਾਨ ਨੇ ਹਲਕਾ ਆਤਮ ਨਗਰ ਦਾ ਇੰਚਾਰਜ ਜਗਬੀਰ ਸਿੰਘ ਸੋਖੀ ਨੂੰ ਲਗਾਇਆ ਹੈ ਜੋ ਕਿ ਰਾਮਗੜ੍ਹੀਆ ਭਾਈਚਾਰੇ ਦੀ ਪ੍ਰਤੀਨਿਧਤਾ ਕਰਦੇ ਹਨ। ਪਹਿਲਾਂ ਇਸ ਹਲਕੇ ਦੇ ਇੰਚਾਰਜ ਸਾਬਕਾ ਸੰਸਦੀ ਸਕੱਤਰ ਹਰੀਸ਼ ਰਾਏ ਢਾਂਡਾ ਸਨ। ਹਲਕਾ ਦੱਖਣੀ ਦਾ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੂੰ ਲਗਾਇਆ ਗਿਆ ਹੈ ਸੋ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦੇ ਸਪੁੱਤਰ ਹਨ। ਪਹਿਲਾਂ ਇਸ ਹਲਕੇ ਦੇ ਇੰਚਾਰਜ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਸਨ। ਇਸੇ ਤਰ੍ਹਾਂ ਹਲਕਾ ਸੈਂਟਰਲ ਦਾ ਇੰਚਾਰਜ ਵਿਪਨ ਸੂਦ ਕਾਕਾ ਨੂੰ ਬਣਾਇਆ ਗਿਆ ਹੈ ਜਦਕਿ ਪਹਿਲਾਂ ਇਸ ਹਲਕੇ ਦੇ ਇੰਚਾਰਜ ਪ੍ਰਧਾਨ ਪ੍ਰਿਤਪਾਲ ਸਿੰਘ ਸਨ, ਜੋ ਸਿਹਤ ਠੀਕ ਨਾ ਹੋਣ ਕਾਰਨ ਸਿਆਸੀ ਸਰਗਰਮੀਆਂ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਦੋ ਸਾਲ ਪਹਿਲਾਂ ਵਿਪਨ ਸੂਦ ਕਾਕਾ ਨੂੰ ਲੁਧਿਆਣਾ ਲੋਕ ਸਭਾ ਹਲਕੇ ਦਾ ਉਮੀਦਵਾਰ ਐਲਾਨਿਆ ਸੀ ਪਰ ਹੁਣ ਸੁਖਬੀਰ ਬਾਦਲ ਨੇ ਆਪਣਾ ਫ਼ੈਸਲਾ ਬਦਲਦਿਆਂ ਉਨ੍ਹਾਂ ਨੂੰ ਹਲਕਾ ਕੇਂਦਰੀ ਦਾ ਇੰਚਾਰਜ ਲਗਾ ਦਿੱਤਾ ਹੈ।

Advertisement

Advertisement
Author Image

Advertisement
Advertisement
×