ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਨੇ ਫਸਲਾਂ ਐੱਮਐੱਸਪੀ ’ਤੇ ਖ਼ਰੀਦਣ ’ਚ ਨਾਕਾਮ ਰਹਿਣ ’ਤੇ ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ

07:47 AM Jul 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਮਾਨ ਨੇ ਮੱਕੀ ਦੀ ਫ਼ਸਲ ਲਗਾਤਾਰ ਤੀਜੀ ਵਾਰ ਐੱਮਐੱਸਪੀ ’ਤੇ ਖ਼ਰੀਦਣ ਤੋਂ ਇਨਕਾਰ ਕਰ ਕੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ, ਇਸ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਿਨ੍ਹਾਂ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀ ਫ਼ਸਲ ਐੱਮਐੱਸਪੀ ਨਾਲੋਂ ਘੱਟ ਰੇਟ ’ਤੇ ਵੇਚੀ ਹੈ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਸ੍ਰੀ ਬਾਦਲ ਨੇ ਮੁੱਖ ਮੰਤਰੀ ’ਤੇ ਫਸਲੀ ਵਿਭਿੰਨਤਾ ਦੇ ਨਾਂ ’ਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਕਿਸਾਨਾਂ ਨੂੰ ਮੂੰਗੀ, ਮੱਕੀ ਤੇ ਸੂਰਜਮੁਖੀ ਲਾਉਣ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਨੂੰ ਸਾਰੀਆਂ ਫ਼ਸਲਾਂ ਐੱਮਐੱਸਪੀ ’ਤੇ ਖਰੀਦਣ ਦੀ ਗਾਰੰਟੀ ਦਿੱਤੀ, ਜਦੋਂ ਫਸਲਾਂ ਦੀ ਖ਼ਰੀਦ ਦਾ ਸਮਾਂ ਆਇਆ ਤਾਂ ਕਿਸਾਨਾਂ ਨੂੰ ਨਿੱਜੀ ਕਾਰੋਬਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ।

Advertisement

Advertisement
Advertisement