ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਨੇ ਜਿ਼ਲ੍ਹਾ ਪ੍ਰਧਾਨ ਦਾ ਅਸਤੀਫ਼ਾ ਨਹੀਂ ਮੰਨਿਆ

06:50 AM Jun 18, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜੂਨ
ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਵੱਲੋਂ ਦਿੱਤਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾ-ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਸ੍ਰੀ ਮੰਨਣ ਨੂੰ ਜ਼ਿਲ੍ਹਾ ਜਲੰਧਰ ਸ਼ਹਿਰੀ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੰਨਣ ਨੇ ਲੰਮਾ ਸਮਾਂ ਪਾਰਟੀ ਲਈ ਨਿਸ਼ਕਾਮ ਸੇਵਾਵਾਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਦੇ ਮੱਦੇਨਜ਼ਰ ਕੁਲਵੰਤ ਸਿੰਘ ਮੰਨਣ ਨੇ ਜ਼ਿਲ੍ਹਾ ਪ੍ਰਧਾਨਗੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਹਾਈ ਕਮਾਂਡ ਨੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦਿਆਂ ਮੁੜ ਪੰਥਕ ਰਵਾਇਤਾਂ ’ਤੇ ਚੱਲ ਕੇ ਪੰਥ ਤੇ ਪੰਜਾਬ ਪ੍ਰਤੀ ਆਪਣੀ ਸੇਵਾਵਾਂ ਨਿਰੰਤਰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਹਲਕਾ ਇੰਚਾਰਜ ਜਲੰਧਰ ਬੀਬੀ ਜਗੀਰ ਕੌਰ, ਮਹਿੰਦਰ ਸਿੰਘ ਕੇਪੀ ਤੇ ਗੁਰਪ੍ਰਤਾਪ ਸਿੰਘ ਵਡਾਲਾ ਅਸਤੀਫ਼ਾ ਨਾ-ਮਨਜ਼ੂਰ ਕਰਨ ਸਬੰਧੀ ਪਾਰਟੀ ਹਾਈ ਕਮਾਂਡ ਦਾ ਇਹ ਆਦੇਸ਼ ਕੁਲਵੰਤ ਸਿੰਘ ਮੰਨਣ ਦੇ ਘਰ ਲੈ ਕੇ ਪਹੁੰਚੇ ਸਨ।

Advertisement

Advertisement
Advertisement