ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਨੂੰ ਪੰਥ ਦੀ ਕੋਈ ਫਿਕਰ ਨਹੀਂ: ਚੰਦੂਮਾਜਰਾ

08:25 AM Aug 19, 2024 IST
ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 18 ਅਗਸਤ
ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾਉਣ ਵਾਲੇ ਆਗੂਆਂ ਨੇ ਅੱਜ ਪਟਿਆਲਾ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ। ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਏਜੰਸੀਆਂ ਵਿੱਚ ਘਿਰੇ ਹੋਏ ਹਨ ਜੋ ਪੰਥ ਦੇ ਭਲੇ ਲਈ ਕੁਝ ਵੀ ਕਰਨ ਲਈ ਤਿਆਰ ਨਹੀਂ ਹਨ। ਜੇਕਰ ਉਨ੍ਹਾਂ ਨੂੰ ਕੋਈ ਪੰਥ ਦੇ ਭਲੇ ਲਈ ਕੁਝ ਕਹਿਣਾ ਚਾਹੁੰਦਾ ਹੈ ਤਾਂ ਉਹ ਕਿਸੇ ਦੀ ਵੀ ਗੱਲ ਮੰਨਣ ਲਈ ਤਿਆਰ ਨਹੀਂ ਹੁੰਦੇ ਜਿਸ ਕਰ ਕੇ ਪੰਥ ਖ਼ਤਰੇ ਦੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਆਦਿ ਹਾਜ਼ਰ ਸਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਹਾਲਤ ਹਰ ਪੱਖੋਂ ਨਿੱਘਰਦੀ ਜਾ ਰਹੀ ਹੈ ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਸਰਬ ਪਾਰਟੀ ਮੀਟਿੰਗ ਬੁਲਾ ਕੇ ਪੰਜਾਬ ਲਈ ਨਵਾਂ ਰਸਤਾ ਅਖ਼ਤਿਆਰ ਕਰਨ ਕਿਉਂਕਿ ਪੰਜਾਬ ਦੇ ਸਾਰੇ ਫ਼ੰਡ ਕੇਂਦਰ ਨੇ ਰੋਕ ਦਿੱਤੇ ਹਨ ਜਿਨ੍ਹਾਂ ਨੂੰ ਰਿਲੀਜ਼ ਕਰਾਉਣ ਲਈ ਸਾਰੇ ਪੰਜਾਬ ਨੂੰ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਕਿਸੇ ਵੀ ਹਾਲਤ ਵਿਚ ਪੰਥ ਦੇ ਭਲੇ ਲਈ ਕੰਮ ਨਹੀਂ ਕਰਨਾ ਚਾਹੁੰਦੇ ਅਤੇ ਉਹ ਨਿੱਜੀ ਤੌਰ ’ਤੇ ਸਭ ਕੁਝ ਆਪਣੇ ਵਪਾਰ ਦੇ ਲੇਖੇ ਲਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਕਿਸ ਪਾਸੇ ਵੱਲ ਜਾਣਾ ਹੈ ਇਹ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੋਂ ਬਾਅਦ ਤੈਅ ਕੀਤਾ ਜਾਵੇਗਾ।

Advertisement

Advertisement
Advertisement