For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:15 AM Mar 14, 2024 IST
ਸੁਖਬੀਰ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਦਾ ਸਵਾਗਤ ਕਰਦੇ ਹੋਏ ਅਕਾਲੀ ਦਲ ਦੇ ਕਾਰਕੁਨ। -ਫ਼ੋਟੋ: ਰੌਂਤਾ
Advertisement

ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 13 ਮਾਰਚ
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਪੁੱਜਣ ’ਤੇ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰੇਕ ਵਰਗ ਦੁਖੀ ਹੈ। ਰਸਤੇ ਵਿਚ ਸੁਖਬੀਰ ਸਿੰਘ ਬਾਦਲ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਮੋਟਰਸਾਈਕਲਾਂ, ਟਰੈਕਟਰਾਂ ਦੇ ਕਾਫ਼ਲੇ ਨਾਲ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਆਪ ਤੇ ਕਾਂਗਰਸ ਪਾਰਟੀ ਨੂੰ ਕਰਾਰੇ ਹੱਥੀਂ ਲਿਆ।
ਹਲਕਾ ਆਬਜ਼ਰਵਰ ਭਾਰਤੀ ਪੱਤੋ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਯਾਤਰਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਲੋਕ ‘ਆਪ’ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਸੁਖਬੀਰ ਸਿੰਘ ਬਾਦਲ ਨੇ ਬੁੱਟਰ, ਬੱਧਨੀ, ਰਾਉਕੇ, ਰਣਸੀਂਹ, ਨਿਹਾਲ ਸਿੰਘ ਵਾਲਾ, ਮਾਣੂੰਕੇ, ਜਵਾਹਰ ਸਿੰਘ ਵਾਲਾ ਆਦਿ ਪਿੰਡਾਂ ’ਚੋਂ ਹੁੰਦੇ ਹੋਏ ਬਾਘਾਪੁਰਾਣਾ ਲਈ ਰਵਾਨਾ ਹੋ ਗਏ। ਇਸ ਮੌਕੇ ਬਲਦੇਵ ਸਿੰਘ ਮਾਣੂਕੇ, ਸਰਪੰਚ ਜਗਦੀਸ਼ ਸਿੰਘ ਦੀਸ਼ਾ, ਗੁਰਪ੍ਰੀਤ ਕਾਕਾ ਬਰਾੜ, ਡਾ. ਸੁਰਜੀਤ ਸਿੰਘ ਨੰਗਲ, ਗਿਆਨੀ ਸੁਖਦੇਵ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×