ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ: ਬਰਾੜ

07:29 AM Jul 22, 2024 IST
ਸੰਗਰੂਰ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਬਰਾੜ।

ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮਜ਼ਬੂਤੀ ਲਈ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸੁਧਾਰ ਲਹਿਰ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਹੈ, ਜਿਸ ਨੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਹਮੇਸ਼ਾ ਪੈਰਵੀ ਕੀਤੀ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਪੰਥਕ ਸਿਧਾਂਤਾਂ, ਰਵਾਇਤਾਂ ਤੇ ਮਰਿਆਦਾ ਦੀ ਜੋ ਉਲੰਘਣਾ ਕੀਤੀ ਗਈ ਹੈ, ਉਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਗਰਾਫ਼ ਨੂੰ ਹੇਠਲੇ ਪੱਧਰ ’ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਅਤੇ ਹੋਰ ਆਗੂ ਵੀ ਅਸਤੀਫ਼ੇ ਦੇ ਕੇ ਅਕਾਲ ਤਖ਼ਤ ਸਾਹਿਬ ਉੱਤੇ ਜਾਣ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੱਗੇ ਨਹੀਂ ਵਧ ਸਕਦਾ। ਬਾਦਲ ਪਰਿਵਾਰ ਨੂੰ ਅਕਾਲੀ ਸੋਚ ਰੱਖਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਪਾਰਟੀ ਦੇ ਸਿਪਾਹੀ ਵਜੋਂ ਵਿਚਰਨਾ ਚਾਹੀਦਾ ਹੈ। ਸ੍ਰੀ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਚੌਰਾਹੇ ਵਿੱਚ ਖੜ੍ਹਾ ਹੈ, ਇਸ ਨੂੰ ਸਹੀ ਦਿਸ਼ਾ ਦੇਣ ਲਈ ਅਕਾਲੀ ਵਰਕਰਾਂ ਨੂੰ ਇਕਮੁੱਠ ਹੋ ਕੇ ਸੁਧਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਹੰਭਲਾ ਮਾਰਨ ਦੀ ਲੋੜ ਹੈ।

Advertisement

Advertisement
Advertisement