ਸੁਖਬੀਰ ਬਾਦਲ ਨੇ ਔਜਲਾ ਨਾਲ ਦੁੱਖ ਵੰਡਾਇਆ
07:48 AM Jan 20, 2025 IST
ਅੰਮ੍ਰਿਤਸਰ (ਟਨਸ): ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਮਨਜੀਤ ਸਿੰਘ ਜੀਕੇ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਮਾਤਾ ਗੁਰਮੀਤ ਕੌਰ ਔਜਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ ਦੁਪਹਿਰ 12 ਤੋਂ 1 ਵਜੇ ਪਾਇਟੈਕਸ ਗਰਾਊਂਡ, ਰਣਜੀਤ ਐਵੇਨਿਊ ਵਿਖੇ ਹੋਵੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਇਹ ਜਾਣਕਾਰੀ ਦਿੱਤੀ।
Advertisement
Advertisement