ਸੁਖਬੀਰ ਬਾਦਲ ਸਾਰੇ ਅਹੁਦਿਆਂ ਤੋਂ ਤੁਰੰਤ ਅਸਤੀਫ਼ਾ ਦੇਵੇ: ਰੋਡੇ
11:12 AM Sep 01, 2024 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਅਗਸਤ
ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਉਸ ਨੂੰ ਤੁਰੰਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਸਮੇਂ 1920 ਦੇ ਸਿਧਾਤਾਂ ਨੂੰ ਅਣਗੋਲਿਆ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ, ਉਹ ਵੀ ਸਿੱਖੀ ਨਾਲ ਸਬੰਧਤ ਮਰਿਆਦਾ ਤੋਂ ਦੂਰ ਹੈ। ਉਹ ਵੀ ਅੰਮ੍ਰਿਤਧਾਰੀ ਨਹੀਂ ਹਨ। ਇਸ ਮੌਕੇ ਬਾਬਾ ਜਤਿੰਦਰ ਸਿੰਘ, ਸੰਤ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰਾ ਦਮਦਮੀ ਟਕਸਾਲ ਮੌਜੂਦ ਸਨ।
Advertisement
Advertisement