ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ: ਗਰਗ

06:45 AM Jul 02, 2024 IST

ਭਵਾਨੀਗੜ੍ਹ:

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਮੈਂਬਰ ਕੋਰ ਕਮੇਟੀ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਲਗਾਤਾਰ ਸਿਆਸੀ ਗ੍ਰਾਫ ਡਿੱਗਣਾ ਸਮੁੱਚੇ ਪੰਜਾਬੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਪੰਥਕ ਸੰਸਥਾਵਾਂ ਨੂੰ ਕੰਮਜ਼ੋਰ ਕਰਕੇ ਸਿਆਸੀ ਹਿੱਤਾਂ ਲਈ ਵਰਤਣਾ, ਬੇਅਦਬੀ ਦੇ ਦੋਸ਼ੀਆਂ ਅਤੇ ਪੁਲੀਸ ਫਾਇਰਿੰਗ ਨਾਲ ਸ਼ਹੀਦ ਹੋਏ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਬਜਾਏ ਦੋਸ਼ੀ ਪੁਲੀਸ ਅਫਸਰਾਂ ਖ਼ਿਲਾਫ਼ ਕਾਰਵਾਈ ਨਾ ਕਰਨਾ, ਸਿੱਖ ਵਿਰੋਧੀ ਪੁਲੀਸ ਅਫਸਰਾਂ ਦੀ ਪੁਸ਼ਤਪਨਾਹੀ ਕਰਕੇ ਉਨ੍ਹਾਂ ਨੂੰ ਵੱਡੇ ਅਹੁਦੇ ਦੇ ਕੇ ਸਿੱਖ ਮਾਨਸਿਕਤਾ ਨੂੰ ਝੰਜੋੜਿਆ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਨੂੰ ਹਾਰ ਦੀ ਜ਼ਿੰਮੇਵਾਰੀ ਲੈ ਕੇ ਨੈਤਿਕਤਾ ਆਧਾਰ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ। -ਪੱਤਰ ਪ੍ਰੇਰਕ

Advertisement
Advertisement
Advertisement