ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਬਾਦਲ ਆਪਣੇ ਸਹੀ ਸਲਾਹਕਾਰਾਂ ਦੀ ਪਛਾਣ ਕਰਨ: ਬੀਬੀ ਜਗੀਰ ਕੌਰ

08:55 AM Jun 07, 2024 IST

ਪਾਲ ਸਿੰਘ ਨੌਲੀ
ਜਲੰਧਰ, 6 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਕਾਰਨ ਪਾਰਟੀ ਅੰਦਰ ਸੰਨਾਟਾ ਛਾ ਗਿਆ ਹੈ। ਕੋਈ ਵੀ ਅਕਾਲੀ ਆਗੂ ਇਸ ਨਮੋਸ਼ੀਜਨਕ ਹਾਰ ’ਤੇ ਖੁੱਲ੍ਹ ਕੇ ਗੱਲ ਕਰਨ ਲਈ ਤਿਆਰ ਨਹੀਂ ਹੈ ਪਰ ਸਾਰੇ ਅੰਦਰਖਾਤੇ ਦੱਬੀ ਸੁਰ ਵਿੱਚ ਇਸ ਹਾਰ ਦਾ ਮੰਥਨ ਕਰਨ ਵਿੱਚ ਲੱਗੇ ਹੋਏ ਹਨ। ਪਾਰਟੀ ਦੀ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਦੀ ਹੋਈ ਕਰਾਰੀ ਹਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਸਲਾਹ ਵੀ ਦਿੱਤੀ ਹੈ ਕਿ ਉਹ ਆਪਣੇ ਸਹੀ ਸਲਾਹਕਾਰਾਂ ਦੀ ਪਛਾਣ ਕਰਨ। ਜਦੋਂ ਪੰਜਾਬ ਵਿੱਚ ਚੋਣ ਪ੍ਰਚਾਰ ਸਿਖਰ ’ਤੇ ਸੀ ਤਾਂ ਸੁਖਬੀਰ ਸਿੰਘ ਬਾਦਲ ਨੂੰ ਕਿਹੜੇ ਆਗੂ ਨੇ ਇਹ ਸਲਾਹ ਦਿੱਤੀ ਕਿ ਅਕਾਲੀ ਆਗੂ ਆਦੇਸ਼ਪ੍ਰਤਾਪ ਸਿੰਘ ਕੈਂਰੋ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ, ਇਸ ਸਲਾਹ ਨੇ ਵੀ ਪਾਰਟੀ ਦਾ ਨੁਕਸਾਨ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਜਦੋਂ ਸੀਨੀਅਰ ਆਗੂ ਮੁੜ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀ ਮੁੱਖ ਧਾਰਾ ਵਿੱਚ ਆ ਰਹੇ ਸਨ ਤਾਂ ਉਸ ਵੇਲੇ ਢੀਂਡਸਾ ਵਰਗੇ ਸੀਨੀਅਰ ਤੇ ਸਿਆਣੇ ਆਗੂ ਨੂੰ ਟਿਕਟ ਨਾ ਦੇਣ ਦੀ ਸਲਾਹ ਨੇ ਵੀ ਪਾਰਟੀ ਅੰਦਰ ਨਿਰਾਸ਼ਾ ਪੈਦਾ ਕੀਤੀ।

Advertisement

Advertisement