ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਬਾਦਲ ਨੂੰ ਸਪਸ਼ਟੀਕਰਨ ਲਈ ਦਿੱਤੀ ਮਿਆਦ ’ਚ 20 ਦਿਨਾਂ ਦਾ ਵਾਧਾ

03:56 PM Jun 15, 2025 IST
featuredImage featuredImage
SAD chief Sukhbir Singh Badal with party Candidate Mohinder Singh Kaypee and SAD leader address a press conference In Jalandhar on Saturday.Tribune photo:Malkiat Singh.

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੂਨ
ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇੱਕ ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਦਿੱਤੇ ਗਏ ਸਮੇਂ ਵਿੱਚ 20 ਦਿਨ ਦਾ ਹੋਰ ਵਾਧਾ ਕੀਤਾ ਗਿਆ ਹੈ।
ਇਹ ਮੀਟਿੰਗ ਬੀਤੇ ਕੱਲ੍ਹ ਤਖਤ ਸਾਹਿਬ ਵਿਖੇ ਹੋਈ, ਜਿਸ ਵਿੱਚ ਜਥੇਦਾਰ ਤੇ ਹੈੱਡ ਗ੍ਰੰਥੀ ਗਿਆਨੀ ਬਲਦੇਵ ਸਿੰਘ, ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਅਤੇ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਿਲ ਹੋਏ।
ਇਸ ਸਬੰਧ ਵਿੱਚ ਜਾਰੀ ਕੀਤੇ ਨਵੇਂ ਆਦੇਸ਼ ਵਿੱਚ ਪੰਜ ਪਿਆਰਿਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਮਾਂ ਵਧਾਉਣ ਦੀ ਕੀਤੀ ਗਈ ਅਪੀਲ ’ਤੇ ਵਿਚਾਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਵਾਸਤੇ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਦੇਸ਼ ਦੀ ਉਲੰਘਣਾ ਹੋਣ ’ਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਆਦੇਸ਼ ਦੀ ਕਾਪੀ ਸੁਖਬੀਰ ਸਿੰਘ ਬਾਦਲ ਨੂੰ ਵੀ ਭੇਜੀ ਗਈ ਹੈ।
ਉਨ੍ਹਾਂ ਲਿਖਿਆ ਕਿ ਇਸ ਤੋਂ ਪਹਿਲਾਂ 21 ਮਈ ਨੂੰ ਸ੍ਰੀ ਬਾਦਲ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਦਸ ਦਿਨ ਦਾ ਸਮਾਂ ਹੋਰ ਦਿੱਤਾ ਗਿਆ ਸੀ।
ਦੋ ਤਖਤਾਂ ਵਿਚਾਲੇ ਬਣੇ ਆਪਸੀ ਟਕਰਾਅ ਦੀ ਸਥਿਤੀ ਨੂੰ ਹੱਲ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਬੀਤੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕਰਕੇ ਵੀ ਆਇਆ ਹੈ। ਜਿਸ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।

Advertisement

Advertisement