ਸੁਖਬੀਰ ਬਾਦਲ ਦਾ ਅਸਤੀਫ਼ਾ ਦੇਰੀ ਨਾਲ ਲਿਆ ਗਿਆ ਸਹੀ ਫ਼ੈਸਲਾ ਕਰਾਰ
07:31 AM Nov 19, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਕਰਾਰ ਦਿੱਤਾ ਹੈ। ਸ੍ਰੀ ਕਾਲਕਾ ਤੇ ਸ੍ਰੀ ਕਾਹਲੋਂ ਨੇ ਕਿਹਾ ਕਿ ਸੁਖਬੀਰ ਨੂੰ ਕਾਫੀ ਸਮਾਂ ਪਹਿਲਾਂ ਹੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਹੁਣ ਪੰਥ ਦੇ ਏਕੇ ਲਈ ਪਹਿਲਕਦਮੀ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਚੁੱਕੇ ਗਏ ਕਿਸੇ ਵੀ ਕਦਮ ਦਾ ਦਿੱਲੀ ਗੁਰਦੁਆਰਾ ਕਮੇਟੀ ਤੇ ਦਿੱਲੀ ਦੀ ਸੰਗਤ ਪੂਰਨ ਦਿਲੋਂ ਸਵਾਗਤ ਤੇ ਸਤਿਕਾਰ ਕਰੇਗੀ।
Advertisement
Advertisement
Advertisement