ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਦੀ ਪੰਥਕ ਅਪੀਲ ਹੋਈ ਬੇਅਸਰ

08:24 AM Jun 09, 2024 IST
ਪਾਰਟੀ ਵਰਕਰਾਂ ਨੂੰ ਮਿਲਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਜੂਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਸ਼ੋ੍ਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਤਕੜਾ ਝਟਕਾ ਦਿੱਤਾ ਹੈ। ਪਾਰਟੀ ਦੇ 13 ਲੋਕ ਸਭਾ ਉਮੀਦਵਾਰਾਂ ਵਿੱਚੋਂ ਸਿਰਫ਼ ਬਠਿੰਡਾ ਹਲਕੇ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਹੀ ਜਿੱਤ ਨਸੀਬ ਹੋਈ ਹੈ ਜਦਕਿ ਬਾਕੀ 11 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਹ ਅਪੀਲ ਬੁਰੀ ਤਰ੍ਹਾਂ ਬੇਅਸਰ ਗਈ, ਜਿਸ ਵਿੱਚ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਸੀ ਕਿ ਵੋਟਾਂ 1 ਜੂਨ ਨੂੰ ਪੈਣੀਆਂ ਹਨ ਜਿਸ ਦਿਨ ਸੰਨ 1984 ਵਿੱਚ ਹੀ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਸਵੀਰ ਹੱਥ ਵਿੱਚ ਫੜ ਕੇ ਕਿਹਾ ਸੀ ਕਿ ਵੋਟ ਪਾਉਣ ਲੱਗਿਆਂ ਇਸ ਨੂੰ ਯਾਦ ਰੱਖਣਾ।
ਉੱਧਰ, ਸੁਖਬੀਰ ਬਾਦਲ ਦੀ ਅਪੀਲ ਦੇ ਉਲਟ ਜਾਂਦਿਆਂ ਲੋਕਾਂ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਦੇ 7 ਉਮੀਦਵਾਰ ਜਿਤਾ ਦਿੱਤੇ। ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੂੰ ਵੀ ਵੱਡੀ ਲੀਡ ਨਾਲ ਜਿਤਾ ਦਿੱਤਾ।

Advertisement

ਸੁਖਬੀਰ ਬਾਦਲ ਵੱਲੋਂ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ

ਲੁਧਿਆਣਾ (ਗੁਰਿੰਦਰ ਸਿੰਘ): ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਲੋਕ ਸਭਾ ਚੋਣਾਂ ’ਚ ਪਾਰਟੀ ਦੇ ਉਮੀਦਵਾਰ ਰਹੇ ਰਣਜੀਤ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਕਰ ਕੇ ਚੋਣਾਂ ’ਚ ਹਾਰ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਗਈ। ਉਹ ਅੱਜ ਪਾਰਟੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਪੁੱਜੇ ਅਤੇ ਉਨ੍ਹਾਂ ਨਾਲ ਲੋਕ ਸਭਾ ਚੋਣ ਹਾਰਨ ਦੇ ਕਾਰਨਾਂ ਬਾਰੇ ਗੱਲਬਾਤ ਕੀਤੀ। ਇਸ ਗੱਲਬਾਤ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਅਤੇ ਮੀਡੀਆ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

Advertisement
Advertisement
Advertisement