ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਨੇ ਸੰਤ ਲੌਂਗੋਵਾਲ ਦੇ ਪੰਥਕ ਏਜੰਡਿਆਂ ਨੂੰ ਵਿਸਾਰਿਆ: ਢੀਂਡਸਾ

08:34 AM Aug 21, 2024 IST
ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸਟੇਜ ’ਤੇ ਬਿਰਾਜਮਾਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ।

ਜਗਤਾਰ ਸਿੰਘ ਨਹਿਲ
ਲੌਂਗੋਵਾਲ, 20 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ਸ਼ਹੀਦੀ ਕਾਨਫਰੰਸ ਵਿੱਚ ਹੋਏ ਰਿਕਾਰਡਤੋੜ ਇਕੱਠ ਤੋਂ ਬਾਗੋਬਾਗ ਹੋਏ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਆਪਣੇ ਮਿਸ਼ਨ ਵਿੱਚ ਜਲਦੀ ਸਫਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਚਾਰ ਦਹਾਕੇ ਪਹਿਲਾਂ ਪੰਥ ਅਤੇ ਪੰਜਾਬ ਦੇ ਭਲੇ ਦੀ ਸੋਚ ਲੈ ਕੇ ਤੁਰੇ ਸਨ ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਪੰਥ ਦੇ ਏਜੰਡਿਆਂ ਤੇ ਪੰਜਾਬ ਦੇ ਭਲੇ ਦੀ ਸੋਚ ਦੀ ਥਾਂ ਇੱਕ ਅਜਿਹੀ ਸੋਚ ਨੂੰ ਪ੍ਰਫੁੱਲਤ ਕੀਤਾ ਜਿਸ ਦਾ ਅਕਾਲੀ ਵਿਚਾਰਧਾਰਾ ਨਾਲ ਕੋਈ ਸਰੋਕਾਰ ਹੀ ਨਹੀਂ ਸੀ। ਹਰੇਕ ਜਥੇਬੰਦੀ ਦੀ ਭਰੋਸੇਯੋਗਤਾ ਉਸ ਦੇ ਸਿਧਾਂਤਾਂ, ਰਵਾਇਤਾਂ ਤੇ ਲੋਕ ਪੱਖੀ ਨੀਤੀਆਂ ਉੱਪਰ ਟਿਕੀ ਹੁੰਦੀ ਹੈ ਪਰ ਸੁਖਬੀਰ ਸਿੰਘ ਬਾਦਲ ਦੇ ਤਾਂ ਨੁਕਤੇ ਵੀ ਇਸ ਨਾਲ ਮੇਲ ਨਹੀਂ ਖਾਂਦੇ।
ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੀ ਤਾਕਤ ਨੂੰ ਹੀ ਕਮਜ਼ੋਰ ਨਹੀਂ ਕੀਤਾ ਸਗੋਂ ਪੰਜਾਬ ਦੇ ਹਰ ਵਰਗ ਨੂੰ ਹਰ ਖੇਤਰ ਵਿੱਚ ਕਮਜ਼ੋਰ ਕਰ ਦਿੱਤਾ ਹੈ। ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜਲਦੀ ਹੀ ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਮਸਲਿਆਂ ਤੇ ਪੰਜਾਬ ਦੇ ਹਿੱਤਾਂ ਲਈ ਵੱਡਾ ਸੰਘਰਸ਼ ਸ਼ੁਰੂ ਕਰੇਗਾ। ਸੁਖਬੀਰ ਸਿੰਘ ਬਾਦਲ ਦੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਮੁਹਿੰਮ ਖ਼ਤਮ ਹੋ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਤੇਜ਼ ਕਰਨ ਲਈ ਪੰਜਾਬ ਦੇ ਲੋਕ ਅੱਗੇ ਆ ਗਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਏਜੰਸੀਆਂ ਨੇ ਘੇਰਿਆ ਹੋਇਆ ਹੈ। ਏਜੰਸੀਆਂ ਹੀ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕਾਰਵਾਈ ਤੇ ਗ਼ਲਤ ਕੰਮ ਕਰਵਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਰੱਖੜ ਪੁੰਨਿਆ ਦੇ ਮੇਲੇ ’ਤੇ ਸੁਖਬੀਰ ਸਿੰਘ ਬਾਦਲ ਸਿੱਖੀ ਪਹਿਰਾਵੇ ਵਿਰੋਧੀ ਪ੍ਰਚਾਰ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਨਾਤੇ ਸਿੱਖੀ ਪਹਿਰਾਵੇ ਬਾਰੇ ਗਲਤ ਬਿਆਨਬਾਜ਼ੀ ਕਰਨਾ ਸ਼ੋਭਦਾ ਨਹੀਂ। ਇਸ ਕਰ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਬਾਦਲ ਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਗੰਭੀਰ ਗ਼ਲਤੀਆਂ, ਅਣਗਹਿਲੀਆਂ ਤੇ ਗਲਤ ਸੋਚ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ੀਰੋ ਕਰ ਦਿੱਤਾ ਹੈ ਤੇ ਲੋਕ ਹੁਣ ਬਾਦਲ ਪਰਿਵਾਰ ਨੂੰ ਵਾਪਸੀ ਦਾ ਮੌਕਾ ਕਦੇ ਨਹੀਂ ਦੇਣਗੇ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਧਾਰ ਲਹਿਰ ਸ਼ੁਰੂ ਹੋਣ ਕਰਕੇ ਹੀ ਸੁਖਬੀਰ ਸਿੰਘ ਬਾਦਲ ਦੇ ਪੰਥ ਵਿਰੋਧੀ ਤੇ ਪੰਜਾਬ ਵਿਰੋਧੀ ਨੁਕਤੇ ਉਜਾਗਰ ਹੋਏ ਹਨ। ਇਸ ਮੌਕੇ ਬਲਦੇਵ ਸਿੰਘ ਮਾਨ ਨੇ ਸੰਬੋਧਨ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰਾਂ ਇੰਦਰਮੋਹਨ ਸਿੰਘ ਲਖਮੀਰਵਾਲਾ ਤੇ ਤੇਜਾ ਸਿੰਘ ਕਮਾਲਪੁਰ ਦੀ ਪਤਨੀ ਬੀਬੀ ਮਲਕੀਤ ਕੌਰ ਨੇ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਜੁੜਨ ਦਾ ਐਲਾਨ ਕੀਤਾ। ਸਮਾਗਮ ਨੂੰ ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਸਰਬਣ ਸਿੰਘ ਫਿਲੌਰ, ਗਗਨਦੀਪ ਸਿੰਘ ਬਰਨਾਲਾ, ਰਣਧੀਰ ਸਿੰਘ ਰੱਖੜਾ, ਸੁਰਿੰਦਰ ਸਿੰਘ ਰਾਠਾਂ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement