For the best experience, open
https://m.punjabitribuneonline.com
on your mobile browser.
Advertisement

ਪੰਜਾਬ ਤੇ ਪੰਥ ਦੇ ਭਲੇ ਲਈ ਸੁਖਬੀਰ ਪ੍ਰਧਾਨਗੀ ਛੱਡੇ: ਰਵੀਇੰਦਰ ਸਿੰਘ

08:29 AM Jul 05, 2024 IST
ਪੰਜਾਬ ਤੇ ਪੰਥ ਦੇ ਭਲੇ ਲਈ ਸੁਖਬੀਰ ਪ੍ਰਧਾਨਗੀ ਛੱਡੇ  ਰਵੀਇੰਦਰ ਸਿੰਘ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਜੁਲਾਈ
ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਾ ਬੜਾ ਮਾਣਮੱਤਾ ਇਤਿਹਾਸ ਹੈ ਪਰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਸਿੱਖੀ ਸਿਧਾਂਤ, ਗੁਰੂ ਸਾਹਿਬਾਨ ਦਾ ਫ਼ਲਸਫ਼ਾ ਤਿਆਗਣ ਅਤੇ ਮੌਕਾਪ੍ਰਸਤੀ ਦੀ ਸਿਆਸਤ ਕਰਦਿਆਂ ਪਰਿਵਾਰਵਾਦ ਉਭਾਰਨਾ ਸ਼ੁਰੂ ਕਰ ਦਿੱਤਾ ਤਾਂ ਜੋ ਕੁਨਬਾ ਪਾਲਣ ਦੌਰਾਨ ਆਪਣੇ ਫ਼ਰਜ਼ੰਦ ਸੁਖਬੀਰ ਬਾਦਲ ਨੂੰ ਸੱਤਾ ਦੀ ਚਾਬੀ ਸੌਂਪੀ ਜਾ ਸਕੇ। ਇਹ ਪ੍ਰਗਟਾਵਾ ਅਕਾਲੀ ਦਲ (1920) ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕੀਤਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਸੁਖਬੀਰ ਨੂੰ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਵਾਦ-ਵਿਵਾਦ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖੀ ਸਿਧਾਂਤ ਖ਼ਤਮ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭ ਦੀਆਂ ਤਿੰਨ ਸੀਟਾਂ ਅਤੇ ਲੋਕ ਸਭਾ ਦੀ ਮਹਿਜ਼ ਇੱਕ ਸੀਟ ਤੱਕ ਸਿਮਟ ਕੇ ਰਹਿ ਗਿਆ ਹੈ। ਅਜਿਹੇ ਸਿਆਸੀ ਹਾਲਾਤ ਵਿੱਚ ਸੁਖਬੀਰ ਬਾਦਲ ਨੂੰ ਨੈਤਿਕਤਾ ਦੇ ਆਧਾਰ ’ਤੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਸੁਖਬੀਰ ਜੁੰਡਲੀ ਨੇ ਬਸਪਾ ਦੀ ਹਮਾਇਤ ਦਾ ਐਲਾਨ ਕਰਕੇ ਪੰਥ ਨਾਲ ਗ਼ੱਦਾਰੀ ਕੀਤੀ ਹੈ। ਸਾਬਕਾ ਸਪੀਕਰ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਆਪਣੇ ਰਾਜ ਵਿੱਚ ਸਭ ਪੰਥਕ ਮਸਲੇ ਵਿਸਾਰ ਦਿੱਤੇ ਅਤੇ ਪੰਜਾਬ ਨਾਲ ਸਬੰਧਤ ਕੌਮੀ ਮਸਲਿਆਂ ਤੋਂ ਮੂੰਹ ਮੋੜ ਲਿਆ।

Advertisement

Advertisement
Author Image

sanam grng

View all posts

Advertisement
Advertisement
×