ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਵੱਲੋਂ ਚਾਰੇ ਦੇ ਤਿੰਨ ਟਰੱਕ ਰਵਾਨਾ

07:49 AM Jul 15, 2023 IST
ਹਰੇਚਾਰੇ ਦੇ ਟਰੱਕ ਰਵਾਨਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।

ਇਕਬਾਲ ਸਿੰਘ ਸ਼ਾਂਤ
ਲੰਬੀ, 14 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪਿੰਡ ਬਾਦਲ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਹਰੇਚਾਰੇ ਲਈ ਲਗਪਗ ਚਾਰ ਸੌ ਕੁਇੰਟਲ ਦੇ ਤਿੰਨ ਟਰੱਕ ਰਵਾਨਾ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਪਟਿਆਲਾ, ਦੋ ਟਰੱਕ ਫ਼ਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਛਾਉਣੀ ਲਈ ਭੇਜੇ ਗਏ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਬਿ ਦੀ ਅਕਾਲੀ ਲੀਡਰਸ਼ਿਪ ਦੇ ਉੱਦਮ ਸਦਕਾ ਭੇਜੇ ਟਰੱਕਾਂ ਦੀ ਰਵਾਨਗੀ ਸਮੇਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਹੜ੍ਹ ਪੀੜਤ ਖੇਤਰਾਂ ਦੇ ਦੌਰੇ ਮੌਕੇ ਵੇਖਿਆ ਕਿ ਵੱਖ-ਵੱਖ ਖੇਤਰਾਂ ਵਿੱਚ ਹੜ੍ਹਾਂ ਕਾਰਨ ਸਾਰੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ। ਪਸ਼ੂਆਂ ਲਈ ਹਰੇ-ਚਾਰੇ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਪਸ਼ੂਆਂ ਦੀ ਖ਼ੁਰਾਕ ਲਈ ਹੋਰ ਵੀ ਸਾਰੇ ਇੰਤਜਾਮ ਲਗਭਗ ਖ਼ਤਮ ਹੋ ਗਏ ਸਨ। ਉਨ੍ਹਾਂ ਤਸੱਲੀ ਜ਼ਾਹਰ ਕੀਤੀ ਕਿ ਉਨ੍ਹਾਂ ਦੀ ਅਪੀਲ ’ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਬਿ ਦੇ ਕਾਡਰ ਨੇ ਆਪਣੇ ਸੁਚੱਜੇ ਫਰਜ਼ ਨਿਭਾਏ ਹਨ।

Advertisement

Advertisement
Tags :
ਸੁਖਬੀਰਚਾਰੇਟਰੱਕਤਿੰਨਰਵਾਨਾਵੱਲੋਂ
Advertisement