ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

12:56 PM Aug 30, 2024 IST
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਆਦੇਸ਼ ਪੜ੍ਹ ਕੇ ਸੁਣਾਉਂਦੇ ਹੋਏ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਗਸਤ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਾਸਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ ਹੈ।

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਹੁੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ, ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪੁੱਜਾ ਹੈ। ਇਸ ਲਈ ਉਸ ਨੂੰ ਉਸ ਵੇਲੇ ਤੱਕ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ।
ਜਥੇਦਾਰ ਵੱਲੋਂ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਰਹੇ ਅਕਾਲੀ ਮੰਤਰੀਆਂ ਨੂੰ ਵੀ ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਆਏ ਹੋਏ ਪ੍ਰਤੀਨਿਧ ਤੇ ਹੋਰ ਸ਼ਾਮਿਲ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਸਰਕਾਰ ਵੇਲੇ ਦੇ ਮੰਤਰੀਆਂ ਨੂੰ ਜੋ ਆਦੇਸ਼ ਦਿੱਤੇ ਗਏ ਹਨ, ਉਹ ਸਿਰ ਮੱਥੇ ਪ੍ਰਵਾਨ ਹਨ ਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਪੂਰਾ ਕੀਤਾ ਜਾਵੇਗਾ।

Advertisement

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਗਿਆ ਸੀ ਕਿ ਅਕਾਲੀ ਸਰਕਾਰ ਦੇ ਵੇਲੇ ਕਈ ਭੁੱਲਾਂ-ਚੁੱਕਾਂ ਹੋਈਆਂ ਹਨ ਜਿਨ੍ਹਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋਇਆ। ਉਨ੍ਹਾਂ ਨੇ ਇਨ੍ਹਾਂ ਭੁੱਲਾਂ ਚੁੱਕਾਂ ਤੇ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

 

ਇਸ ਸਬੰਧੀ ਸੁਖਬੀਰ ਬਾਦਲ ਨੇ ‘ਐਕਸ’ ’ਤੇ ਪੋਸਟ ਸਾਂਝੀ ਕੀਤੀ ਹੈ

Advertisement
Tags :
Dr Daljeet Singh CheemaShiromani Akali DalSukhbir Singh Badal