ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ’ਤੇ ਤਲਬ

05:20 PM Jul 15, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੁਲਾਈ
ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਧੜੇ ਵਲੋਂ ਲਾਏ ਗਏ ਦੋਸ਼ਾਂ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਤੋਂ ਡੇਰਾ ਮੁਖੀ ਦੀ ਮੁਆਫੀ ਨੂੰ ਜਾਇਜ਼ ਕਰਾਰ ਦੇਣ ਲਈ ਦਿੱਤੇ ਗਏ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪਸ਼ਟੀਕਰਨ ਮੰਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਿਆਂ ਦੀ ਪਹਿਰੇਦਾਰੀ ਕਰਨ ਦਾ ਵੀ ਆਦੇਸ਼ ਕੀਤਾ ਗਿਆ ਹੈ।

Advertisement

Advertisement
Advertisement