ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਦੇਣ: ਰਵੀਇੰਦਰ ਸਿੰਘ

07:27 AM Jul 05, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸਿੱਖੀ ਸਿਧਾਂਤ ਖਤਮ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿਚ ਤਿੰਨ ਸੀਟਾਂ ਅਤੇ ਲੋਕ ਸਭਾ ਚੋਣਾਂ ਵਿਚ ਇਕ ਸੀਟ ਤੱਕ ਸਿਮਟ ਗਿਆ ਹੈ। ਅਜਿਹੇ ਹਾਲਾਤ ’ਚ ਸੁਖਬੀਰ ਸਿੰਘ ਬਾਦਲ ਨੂੰ ਨੈਤਿਕ ਆਧਾਰ ’ਤੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੀ ਮਾੜੀ ਹਾਲਤ ਕਾਰਨ ਕੌਮ ਵਿੱਚ ਰੋਹ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ’ਚ ਵੀ ਇਨ੍ਹਾਂ ਵਲੋਂ ਬਸਪਾ ਦੀ ਸਹਾਇਤਾ ਕਰਨ ਦਾ ਐਲਾਨ ਪੰਥ ਨਾਲ ਸਰਾਸਰ ਧੱਕਾ ਹੈ। ਸਾਬਕਾ ਸਪੀਕਰ ਦਾ ਦੋਸ਼ ਹੈ ਕਿ ਬਾਦਲਾਂ ਨੇ ਰਾਜ ਵਿਚ ਪੰਥਕ ਮਸਲੇ ਵਿਸਾਰ ਦਿੱਤੇ ਅਤੇ ਪੰਜਾਬ ਨਾਲ ਸਬੰਧਤ ਕੌਮੀ ਮਾਮਲਿਆ ਤੋਂ ਮੂੰਹ ਮੋੜ ਲਿਆ ਸੀ।

Advertisement

Advertisement