ਸੁਖਬੀਰ ਵੱਲੋਂ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ’ਚ ਡਟਣ ਦੀ ਅਪੀਲ
05:41 AM Mar 21, 2025 IST
ਪੱਤਰ ਪ੍ਰੇਰਕ
Advertisement
ਬਠਿੰਡਾ, 20 ਮਾਰਚ
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ‘ਆਪ’ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ। ਇਥੇ ਜਾਰੀ ਬਿਆਨ ’ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਹਿਰਾਸਤ ’ਚ ਲਿਆ ਹੋਵੇ। ‘ਆਪ’ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ, ‘‘ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ, ਸ਼ੰਭੂ ਅਤੇ ਖਨੌਰੀ ਵਿੱਚ ਧਰਨੇ ਹਟਾਉਣ ਅਤੇ ਕਿਸਾਨਾਂ ’ਤੇ ਲਾਠੀਚਾਰਜ ਵਰਗੇ ਜ਼ੁਲਮ ਸਾਬਤ ਕਰ ਰਹੇ ਹਨ ਕਿ ਹੁਣ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੇ ‘ਅਸਲੀ ਮੁੱਖ ਮੰਤਰੀ’ ਬਣ ਗਏ ਹਨ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਹੀ ਕਿਸਾਨਾਂ ’ਤੇ ਇਹ ਜ਼ੁਲਮ ਹੋ ਰਹੇ ਹਨ।”
Advertisement
Advertisement