ਸੁਖਬੀਰ ਮਨਰੇਗਾ ਸਕੀਮ ਬੰਦ ਕਰਾਉਣਾ ਚਾਹੁੰਦੈ: ਬਾਜਵਾ
06:42 AM Aug 22, 2020 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 21 ਅਗਸਤ
Advertisement
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੁਖਬੀਰ ਸਿੰਘ ਬਾਦਲ ਵਲੋਂ ਮਗਨਰੇਗਾ ਸਕੀਮ ਤਹਿਤ ਸਾਮਾਨ ਦੀ ਖ਼ਰੀਦ ਵਿਚ 1000 ਕਰੋੜ ਦਾ ਘਪਲਾ ਹੋਣ ਦੇ ਦੋਸ਼ ਨੂੰ ਤੱਥਹੀਣ ਤੇ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਇੱਕ ਬਿਆਨ ਰਾਹੀਂ ਸ੍ਰੀ ਬਾਜਵਾ ਨੇ ਕਿਹਾ ਹੈ ਕਿ ਅਕਾਲੀ ਦਲ ਦਾ ਪ੍ਰਧਾਨ ਮਗਨਰੇਗਾ ਨੂੰ ਆਨੀ-ਬਹਾਨੀ ਬੰਦ ਕਰਵਾਉਣਾ ਚਾਹੁੰਦਾ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਝੂਠ ਇਸ ਤੱਥ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤੱਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਸਮੱਗਰੀ ਦੀ ਖ਼ਰੀਦ ਉੱਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਮੈਟੀਰੀਅਲ ਉੱਤੇ ਸਿਰਫ਼ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ। ਇਹ ਅਜੇ ਤਕ 22 ਫ਼ੀਸਦੀ ਹੀ ਖ਼ਰਚ ਹੋਇਆ ਹੈ।
Advertisement