ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਰਟੀ ਦੀ ਮਜ਼ਬੂਤੀ ਲਈ ਬੁੱਧੀਜੀਵੀਆਂ ਤੋਂ ਸਲਾਹ ਲੈਣਗੇ ਸੁਖਬੀਰ

10:28 AM Jun 16, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਪੰਜਾਬ ਦੀ ਸਿਆਸਤ ’ਤੇ ਲੰਮਾ ਸਮਾਂ ਰਾਜ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਸੂਬੇ ਦੀ ਸਿਆਸਤ ਵਿੱਚ ਹਾਸ਼ੀਏ ’ਤੇ ਪਹੁੰਚ ਗਿਆ ਹੈ। ਹੁਣ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਬੁੱਧੀਜੀਵੀਆਂ, ਚਿੰਤਕਾਂ, ਵਿਦਵਾਨਾਂ ਅਤੇ ਪੰਥਕ ਝੁਕਾਅ ਰੱਖਣ ਵਾਲੇ ਵਿਅਕਤੀਆਂ ਤੋਂ ਸਲਾਹ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਸਲਾਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਲੈਣਗੇ। ਉਨ੍ਹਾਂ ਵੱਲੋਂ ਪਾਰਟੀ ਦੇ 104 ਸਾਲਾ ਅਮੀਰ ਵਿਰਸੇ ਦੀ ਸੰਭਾਲ ਲਈ ਆਉਂਦੇ ਹਫ਼ਤਿਆਂ ਵਿੱਚ ਅਜਿਹੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਨਿੱਜੀ ਰਾਇ ਲਈ ਜਾਵੇਗੀ। ਪਾਰਟੀ ਵੱਲੋਂ ਇਸ ਰਾਇ ’ਤੇ ਵਿਚਾਰ-ਚਰਚਾ ਕਰ ਕੇ ਭਵਿੱਖ ਦੇ ਟੀਚਿਆਂ ਅਨੁਸਾਰ ਸੁਧਾਰ ਕੀਤੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ, ਸਿੱਖ ਗੁਰੂ ਸਾਹਿਬਾਨ, ਸੰਤਾਂ ਤੇ ਮਹਾਂਪੁਰਖਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗ਼ਰੀਬਾਂ, ਦੱਬੇ-ਕੁਚਲੇ ਲੋਕਾਂ ਤੇ ਸਮਾਜ ਦੇ ਅਣਗੌਲੇ ਵਰਗ ਲਈ ਕੰਮ ਕਰਨਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਸੂਬੇ ਦੀ ਸਿਆਸਤ ਵਿੱਚ ਪਛੜਦਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਅਕਾਲੀ ਦਲ ਨੇ ਕਿਸਾਨਾਂ ਦੇ ਵੋਟ ਬੈਂਕ ਨੂੰ ਸਾਂਭਣ ਲਈ ਭਾਜਪਾ ਨਾਲ ਗੱਠਜੋੜ ਵੀ ਤੋੜ ਦਿੱਤਾ ਸੀ ਅਤੇ 2022 ਦੀਆਂ ਚੋਣਾਂ ਤੋਂ ਪਹਿਲਾਂ ਬਸਪਾ ਨਾਲ ਗੱਠਜੋੜ ਕਰ ਲਿਆ ਸੀ। ਇਸ ਗੱਠਜੋੜ ਦੇ ਬਾਵਜੂਦ ਅਕਾਲੀ ਦਲ ਦੇ ਪੱਲੇ ਕੁਝ ਵੀ ਨਹੀਂ ਪਿਆ। ਪਾਰਟੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਸੀਟਾਂ ਅਤੇ ਹੁਣ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਸੀਟ ਜਿੱਤ ਸਕੀ ਹੈ।

Advertisement

ਵਰਕਰਾਂ ਦੀ ਥਾਂ ਬੁੱਧੀਜੀਵੀਆਂ ’ਤੇ ਰੱਖੀ ਟੇਕ

ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੁੱਕਣ ਵਾਲੀ ਪਾਰਟੀ ਹੈ, ਜਿਸ ਨੇ ਅੱਜ ਪਾਰਟੀ ਵਰਕਰਾਂ ਦੀ ਥਾਂ ਬੁੱਧੀਜੀਵੀਆਂ ’ਤੇ ਟੇਕ ਰੱਖ ਲਈ ਹੈ। ਅਕਾਲੀ ਦਲ ਸ਼ੁਰੂਆਤ ਤੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਚੁੱਕਦਾ ਆ ਰਿਹਾ ਹੈ ਅਤੇ ਪਾਰਟੀ ਵਰਕਰਾਂ ਦੀ ਸਲਾਹ ਮਸ਼ਵਰੇ ਨਾਲ ਫ਼ੈਸਲੇ ਲੈਂਦੀ ਰਹੀ ਹੈ। ਹੁਣ ਅਕਾਲੀ ਦਲ ਨੇ ਪਾਰਟੀ ਵਰਕਰਾਂ ਦੀ ਸਲਾਹ ਦੀ ਥਾਂ ਬੁੱਧੀਜੀਵੀਆਂ ਤੇ ਚਿੰਤਕਾਂ ’ਤੇ ਟੇਕ ਰੱਖ ਲਈ ਹੈ।

Advertisement
Advertisement
Advertisement