For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਅੱਜ ਮਹਿਮਾ ਸਰਜਾ ਤੋਂ ਸ਼ੁਰੂ ਕਰਨਗੇ ਪੰਜਾਬ ਬਚਾਓ ਯਾਤਰਾ

08:03 AM Mar 18, 2024 IST
ਸੁਖਬੀਰ ਅੱਜ ਮਹਿਮਾ ਸਰਜਾ ਤੋਂ ਸ਼ੁਰੂ ਕਰਨਗੇ ਪੰਜਾਬ ਬਚਾਓ ਯਾਤਰਾ
Advertisement

ਪੱਤਰ ਪ੍ਰੇਰਕ
ਬਠਿੰਡਾ, 17 ਮਾਰਚ
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਜਾਰੀ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਭੁੱਚੋ ਹਲਕੇ ਦੇ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਦੇ ਫੋਕਲ ਪੁਆਇੰਟ ਤੋਂ ਯਾਤਰਾ ਦਾ ਆਗਾਜ਼ ਕਰਨਗੇ। ਇਹ ਯਾਤਰਾ ਦਰਜਨਾਂ ਪਿੰਡਾਂ ਵਿੱਚ ਹੁੰਦੀ ਹੋਈ ਹਲਕੇ ਵਿੱਚੋਂ ਗੁਜ਼ਰੇਗੀ। ਇਸ ਤੋਂ ਬਾਅਦ ਬਠਿੰਡਾ ਸ਼ਹਿਰ ਪੁੱਜੇਗੀ। ਸ੍ਰੀ ਬਰਾੜ ਨੇ ਕਿ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਅਕਾਲੀ ਵਰਕਰਾਂ ਉਤਸ਼ਾਹ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਤੰਗ ਲੋਕ ਯਾਤਰਾ ਦਾ ਸ਼ਾਨਦਾਰ ਸਵਾਗਤ ਕਰ ਰਹੇ ਹਨ। ਉਨ੍ਹਾਂ ਕਿਹਾ ਲੋਕ ਸਭਾ ਚੋਣਾਂ ਦੌਰਾਨ ਲੋਕ ‘ਆਪ’ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ। ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਇਹ ਯਾਤਰਾ ਅਟਾਰੀ ਤੋਂ ਸ਼ੁਰੂ ਕੀਤੀ ਗਈ ਸੀ।

Advertisement

Advertisement
Author Image

sanam grng

View all posts

Advertisement
Advertisement
×