ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਵੱਲੋਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ

10:46 AM Jun 09, 2024 IST
featuredImage featuredImage
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।

ਰਾਜਿੰਦਰ ਜੈਦਕਾ
ਅਮਰਗੜ੍ਹ, 8 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਇਕਬਾਲ ਸਿੰਘ ਝੂੰਦਾਂ ਦੇ ਘਰ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ। ਜਿੱਤਾਂ ਹਾਰਾਂ ਹੁੰਦੀਆਂ ਰਹਿਦੀਆਂ ਹਨ। ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਦੇ ਹੁਕਮਾਂ ’ਤੇ ਚੋਣ ਲੜੀ ਹੈ। ਇਸ ਦੌਰਾਨ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਗੇ ਹੋਰ ਚੋਣਾਂ ਵੀ ਹੋਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਪ੍ਰਧਾਨ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਾਵਾ, ਜਥੇ ਮੇਘ ਸਿੰਘ ਗੁਆਰਾ, ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਐੱਮਸੀ ਜਸਵਿੰਦਰ ਸਿੰਘ ਦੱਦੀ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਆੜ੍ਹਤੀ ਹਰਫੂਲ ਸਿੰਘ ਨਿਆਮਤਪੁਰ, ਸਾਬਕਾ ਸਰਪੰਚ ਜਰਨੈਲ ਸਿੰਘ, ਬੀਰ ਸਿੰਘ ਤੋਲੇਵਾਲ, ਜਥੇ ਹਾਕਮ ਸਿੰਘ ਢਢੋਗਲ, ਰਣਜੀਤ ਸਿੰਘ ਬਾਗੜੀਆਂ ਤੇ ਸੁੱਖਾ ਤੋਲੇਵਾਲ ਆਦਿ ਹਾਜ਼ਰ ਸਨ।

Advertisement

Advertisement