ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਦੇ ਧੜੇ ਵੱਲੋਂ ਸਾਨੂੰ ਬਾਗ਼ੀ ਕਹਿ ਕੇ ਭੰਡਿਆ ਜਾ ਰਿਹੈ: ਰੱਖੜਾ

08:47 AM Jun 30, 2024 IST
ਪਟਿਆਲਾ ਦੇ ਗੁਰਦੁਆਰਾ ਦੁੂਖ ਨਿਵਾਰਨ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 29 ਜੂਨ
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਰਜੀਤ ਸਿੰਘ ਰੱਖੜਾ ਨੇ ਇੱਥੇ ਗੁਰਦੁਆਰਾ ਦੁੂਖ ਨਿਵਾਰਨ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘‘ਸੁਖਬੀਰ ਬਾਦਲ ਦੇ ਖੇਮੇ ਵੱਲੋਂ ਸਾਨੂੰ ਬਾਗ਼ੀ ਕਹਿ ਕੇ ਭੰਡਿਆ ਜਾ ਰਿਹਾ ਹੈ ਪਰ ਅਸੀਂ ਬਾਗ਼ੀ ਨਹੀਂ ਹਾਂ, ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਾਂ ਜਦ ਕਿ ਬਾਗ਼ੀਪੁਣਾ ਸੁਖਬੀਰ ਬਾਦਲ ਨੇ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਗ਼ਰੀਬ ਘਰ ਦੀ ਸੁਰਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਤੇ ‘ਤੱਕੜੀ’ ਦਾ ਚੋਣ ਨਿਸ਼ਾਨ ਵੀ ਦਿਵਾਇਆ ਪਰ ਬਾਅਦ ਵਿੱਚ ਉਨ੍ਹਾਂ ਨੂੰ ਮੰਝਧਾਰ ਵਿੱਚ ਛੱਡ ਦਿੱਤਾ।’’
ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਜਰਨੈਲ ਸਿੰਘ ਕਰਤਾਰਪੁਰ, ਕਰਨੈਲ ਸਿੰਘ ਪੰਜੋਲੀ, ਤੇਜਿੰਦਰਪਾਲ ਸਿੰਘ ਸੰਧੂ, ਹਰਿੰਦਰਪਾਲ ਸਿੰਘ ਟੌਹੜਾ, ਹਰਵਿੰਦਰ ਸਿੰਘ ਸ਼ਾਹਪੁਰ ਸਣੇ ਹੋਰ ਆਗੂ ਮੌਜੂਦ ਸਨ। ਸ੍ਰੀ ਰੱਖੜਾ ਨੇ ਕਿਹਾ ਕਿ ਉਹ ਵੱਡੇ ਪੱਧਰ ’ਤੇ ਹਰ ਤਰ੍ਹਾਂ ਦਾ ਸਹਿਯੋਗ ਕਰ ਕੇ ਜਲੰਧਰ ਪੱਛਮੀ ਦੀ ਚੋਣ ਵਿੱਚ ‘ਤੱਕੜੀ’ ਚੋਣ ਨਿਸ਼ਾਨ ’ਤੇ ਚੋਣ ਲੜ ਰਹੀ ਬੀਬੀ ਸੁਰਜੀਤ ਕੌਰ ਦੀ ਹਮਾਇਤ ਕਰਨਗੇ ਤੇ ਪ੍ਰਚਾਰ ਵੀ ਕਰਨਗੇ। ਉਨ੍ਹਾਂ ਕਿਹਾ, ‘‘ਸਾਡਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ, ਸਾਡੀ ਸਰਕਾਰ ਤੇ ਲੀਡਰ‌ਸ਼ਿਪ ਵੱਲੋਂ ਗ਼ਲਤੀਆਂ ਹੋਈਆਂ ਹਨ, ਜਿਸ ਦੇ ਅਸੀਂ ਭਾਗੀਦਾਰ ਨਹੀਂ ਹਾਂ ਪਰ ਅਸੀਂ ਚੁੱਪ ਰਹੇ, ਚੁੱਪ ਰਹਿਣ ਵਾਲਾ ਵੀ ਗੁਨਾਹਗਾਰ ਹੁੰਦਾ ਹੈ, ਉਸ ਦੀ ਭੁੱਲ ਬਖ਼ਸ਼ਾਉਣ ਲਈ ਅਸੀਂ ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਵੀ ਜਾਵਾਂਗੇ।’’

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੰਕਟ ਲਈ ਸਮੁੱਚੀ ਲੀਡਰਸ਼ਿਪ ਤੇ ਜਥੇਦਾਰ ਜ਼ਿੰਮੇਵਾਰ: ਹਵਾਰਾ ਕਮੇਟੀ

ਅੰਮ੍ਰਿਤਸਰ (ਟ੍ਰਿਬਿਉੂਨ ਨਿਊਜ਼ ਸਰਵਿਸ): ਹਵਾਰਾ ਕਮੇਟੀ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਅੰਦਰੂਨੀ ਤੇ ਬਾਹਰਲੇ ਸੰਕਟ ਲਈ ਜਥੇਬੰਦੀ ਦੇ ਸਾਰੇ ਸੀਨੀਅਰ ਲੀਡਰਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਦੇ ਸਾਲ 2015 ਤੋਂ ਲੈ ਕੇ ਹੁਣ ਤੱਕ ਦੇ ਜਥੇਦਾਰ ਵੀ ਜ਼ਿੰਮੇਵਾਰ ਹਨ। ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਨੇ ਕਿਹਾ ਕਿ ਸਾਲ 2007 ਵਿੱਚ ਡੇਰਾ ਸਿਰਸਾ ਦੇ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਾਂਗ ਰਚਣ, ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ਅਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਵੇਲੇ ਜੇ ਇਨ੍ਹਾਂ ਜਥੇਦਾਰਾਂ ਨੇ ਅਕਾਲ ਤਖ਼ਤ ਦੀ ਪਹਿਰੇਦਾਰੀ ਕੀਤੀ ਹੁੰਦੀ ਤਾਂ ਅੱਜ ਅਕਾਲੀ ਦਲ ਦੀ ਹਾਲਤ ਤਰਸਯੋਗ ਨਾ ਹੁੰਦੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਿਘਾਰ ਵਿੱਚ ਸਾਲ 2015 ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰਨੀ ਵੀ ਜ਼ਿੰਮੇਵਾਰ ਹੈ ਜਿਸ ਨੇ ਡੇਰਾ ਮੁਖੀ ਦੀ ਮੁਆਫ਼ੀ ਨੂੰ ਜਾਇਜ਼ ਸਾਬਤ ਕਰਨ ਲਈ 90 ਲੱਖ ਤੋਂ ਵੱਧ ਦੇ ਇਸ਼ਤਿਹਾਰ ਦੇ ਕੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਕੀਤੀ। ਹਵਾਰਾ ਕਮੇਟੀ ਨੇ ਕਿਹਾ ਅੱਜ ਪੁਰਾਤਨ ਅਕਾਲੀ ਦਲ ਨੂੰ ਬਹਾਲ ਕਰਨ ਦੀ ਲੋੜ ਹੈ ਅਤੇ ਇਸ ਦੇ ਲਈ ਗੁਰਸਿੱਖ ਨੌਜਵਾਨਾਂ ਨੂੰ ਨਵੀਂ ਚੇਤਨਾ ਨਾਲ ਅੱਗੇ ਆਉਣਾ ਪਵੇਗਾ।

Advertisement
Advertisement
Advertisement