ਸੁਖਦੇਵ ਸਿੰਘ ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ
08:36 AM Mar 28, 2024 IST
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ
ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਸ਼ਹਿਰ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਤੇ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ ਚੁਣਿਆ ਗਿਆ। ਦੱਸਣਯੋਗ ਹੈ ਕਿ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਚੋਣ ਨਾ ਲੜਨ ਕਾਰਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਐਲਾਨਿਆ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ ਤੇ ਕੁਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ, ਸੁਸ਼ੀਲ ਗਰਚਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜੀਵ ਤਨੇਜਾ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਨੀਲਮ ਠਾਕਰ ਨੂੰ ਜਥੇਬੰਦਕ ਸਕੱਤਰ, ਵਿਜੈ ਕੁਮਾਰ ਤੇ ਮਾਇਆ ਰਾਮ ਨੂੰ ਸੰਯੁਕਤ ਸਕੱਤਰ ਤੇ ਮਨਜੀਤ ਸਿੰਘ ਚਾਨਾ ਨੂੰ ਖ਼ਜ਼ਾਨਚੀ ਜੇਤੂ ਕਰਾਰ ਦਿੱਤਾ ਹੈ।
Advertisement
Advertisement