ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕੀਤੀ
03:41 PM Dec 12, 2024 IST
Advertisement
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 12 ਦਸੰਬਰ
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸੇਵਾ ਕਰਨ ਲਈ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅੱਜ ਤਖ਼ਤ ਦਮਦਮਾ ਸਾਹਿਬ ਪੁੱਜੇ ਤੇ ਸੇਵਾ ਨਿਭਾਈ। ਉਨ੍ਹਾਂ ਪਹਿਲਾਂ ਸਵੇਰੇ 9 ਤੋਂ 10 ਵਜੇ ਤੱਕ ਤਖ਼ਤ ਸਾਹਿਬ ਦੇ ਮੁੱਖ ਦੁਆਰ ਅੱਗੇ ਚਰਨ ਕੁੰਡ ਕੋਲ ਨੀਲਾ ਚੋਲਾ ਪਹਿਨ ਅਤੇ ਹੱਥ ਵਿੱਚ ਬਰਛਾ ਫੜ ਕੇ ਚੋਬਦਾਰ (ਪਹਿਰੇਦਾਰ) ਵਜੋਂ ਸੇਵਾ ਕੀਤੀ।
ਇਸ ਮਗਰੋਂ ਇੱਕ ਘੰਟਾ ਗੁਰਬਾਣੀ ਕੀਰਤਨ ਸਵਰਣ ਕੀਤਾ। ਉਸ ਤੋਂ ਬਾਅਦ ਉਨ੍ਹਾਂ ਮਾਤਾ ਸੁੰਦਰ ਕੌਰ ਲੰਗਰ ਹਾਲ ਵਿੱਚ ਦਸ ਕੁ ਮਿੰਟ ਹੀ ਜੂਠੇ ਭਾਂਡੇ ਮਾਂਜਣੇ ਦੀ ਸੇਵਾ ਕੀਤੀ। ਉਹ ਸਿਹਤ ਠੀਕ ਨਾ ਹੋਣ ਕਰ ਕੇ ਜ਼ਿਆਦਾ ਦੇਰ ਇਹ ਸੇਵਾ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਨਾਲ ਵੀ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।
Advertisement
Advertisement