ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Sukhdev Singh Dhindsa ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਦਿਨ ਵੀ ਨਿਭਾਈ ਸੇਵਾ

06:06 PM Dec 13, 2024 IST
ਸੁਖਦੇਵ ਸਿੰਘ ਢੀਂਡਸਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਂਦੇ ਹੋਏ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 13 ਦਸੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਸਰਪ੍ਰਸਤ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੂਜੇ ਦਿਨ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੇਵਾ ਨਿਭਾਈ।
ਸੁਖਦੇਵ ਸਿੰਘ ਢੀਂਡਸਾ ਨੇ ਪਹਿਲਾਂ ਤਖ਼ਤ ਸਾਹਿਬ ਦੇ ਮੁੱਖ ਦੁਆਰ ਅੱਗੇ ਚਰਨ ਕੁੰਡ ਕੋਲ ਹੱਥ ਵਿੱਚ ਬਰਛਾ ਫੜ ਕੇ, ਨੀਲਾ ਚੋਲਾ ਪਹਿਨ ਕੇ ਅਤੇ ਗਲੇ ਵਿੱਚ ਤਖ਼ਤੀ ਪਾ ਕੇ ਸਵੇਰੇ 9 ਤੋਂ 10 ਵਜੇ ਤੱਕ ਪਹਿਰੇਦਾਰੀ ਦੀ ਸੇਵਾ ਨਿਭਾਈ। ਉਪਰੰਤ ਉਨ੍ਹਾਂ ਇੱਕ ਘੰਟਾ ਗੁਰਬਾਣੀ ਕੀਰਤਨ ਸਵਰਣ ਕੀਤਾ। ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਮਾਤਾ ਸੁੰਦਰ ਕੌਰ ਲੰਗਰ ਹਾਲ ਵਿੱਚ ਸਿਰਫ ਕੁੱਝ ਕੁ ਮਿੰਟ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਈ। ਉਹ ਸਿਹਤ ਠੀਕ ਨਾ ਹੋਣ ਕਰ ਕੇ ਜ਼ਿਆਦਾ ਦੇਰ ਇਹ ਸੇਵਾ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਉਨ੍ਹਾਂ ਨਾਲ ਕੀਰਤਨ ਸਵਰਣ ਕੀਤਾ ਅਤੇ ਲੰਗਰ ਹਾਲ ਵਿੱਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ।

Advertisement

ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਹਰਜੀਤ ਕੌਰ ਢੀਂਡਸਾ ਮਾਤਾ ਸੁੰਦਰ ਕੌਰ ਲੰਗਰ ਹਾਲ ਵਿੱਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਕਰਦੇ ਹੋਏ।

ਸੁਖਦੇਵ ਸਿੰਘ ਢੀਂਡਸਾ ਨਾਲ ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਉਨ੍ਹਾਂ ਦਾ ਪਰਿਵਾਰ, ਸਰਬਜੀਤ ਸਿੰਘ ਡੂੰਮਵਾਲੀ, ਭੋਲਾ ਸਿੰਘ ਗਿੱਲਪੱਤੀ, ਮਿੱਠੂ ਸਿੰਘ ਕਾਹਨੇਕੇ ਤੇ ਅਮਰ ਸਿੰਘ ਬੀਏ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਪ੍ਰਿਤਪਾਲ ਸਿੰਘ ਹਾਂਡਾ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Advertisement
Advertisement