For the best experience, open
https://m.punjabitribuneonline.com
on your mobile browser.
Advertisement

ਸੁਖਜਿੰਦਰ ਹੇਰ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਨਿਯੁਕਤ

09:01 AM Apr 09, 2024 IST
ਸੁਖਜਿੰਦਰ ਹੇਰ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਨਿਯੁਕਤ
ਸੁਖਜਿੰਦਰ ਹੇਰ ਨੂੰ ਸਨਮਾਨਦੇ ਹੋਏ ਅਹੁਦੇਦਾਰ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਜੀਠਾ, 8 ਅਪਰੈਲ
ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ ਸਿੰਘ ਹੇਰ (ਅੰਮ੍ਰਿਤਸਰ) ਜੋ ਪਹਿਲਾਂ ਟਰੱਸਟ ਵਿੱਚ ਬਤੌਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਹੁਣ ਟਰੱਸਟ ਦੇ ਸੇਵਾ ਕਾਰਜਾਂ ਪ੍ਰਤੀ ਲਗਨ ਅਤੇ ਦ੍ਰਿੜ੍ਹਤਾ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਖਜਿੰਦਰ ਸਿੰਘ ਹੇਰ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਅਮਰਜੀਤ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਕੰਬੋਜ ਨੇ ਸੁਖਜਿੰਦਰ ਸਿੰਘ ਹੇਰ ਨੂੰ ਡਾ. ਓਬਰਾਏ ਵੱਲੋਂ ਭੇਜੇ ਸਨਮਾਨ ਚਿੰਨ ਸੌਂਪੇ।

Advertisement

Advertisement
Author Image

Advertisement
Advertisement
×