ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਜਿੰਦਰ ਰੰਧਾਵਾ ਡੇਰਾ ਬਿਆਸ ਵਿਖੇ ਨਤਮਸਤਕ

06:38 AM Jun 14, 2024 IST
ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸੁਖਜਿੰਦਰ ਸਿੰਘ ਰੰਧਾਵਾ।

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 13 ਜੂਨ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਬਣਨ ’ਤੇ ਸੁਖਜਿੰਦਰ ਸਿੰਘ ਰੰਧਾਵਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਸ੍ਰੀ ਰੰਧਾਵਾ ਨੇ ਆਖਿਆ ਕਿ ਉਹ ਜਦੋਂ ਵੀ ਇਸ ਅਧਿਆਤਮਕ ਕੇਂਦਰ ਡੇਰਾ ਬਿਆਸ ਆਏ ਹਨ, ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਸ੍ਰੀ ਰੰਧਾਵਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਹੋਰ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਕੀਤੀ। ਇਹ ਜਾਣਕਾਰੀ ਸ੍ਰੀ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ।
ਪਠਾਨਕੋਟ (ਪੱਤਰ ਪ੍ਰੇਰਕ): ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਇਥੇ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਤੇ ਸਵਾਮੀ ਗੁਰਦੀਪ ਗਿਰੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਦੀ ਵਿਧਾਇਕਾ ਮੈਡਮ ਅਰੁਣਾ ਚੌਧਰੀ, ਕਾਂਗਰਸ ਪਾਰਟੀ ਦੇ ਆਗੂ ਅਸ਼ੋਕ ਚੌਧਰੀ, ਪਠਾਨਕੋਟ ਤੋਂ ਸੀਨੀਅਰ ਆਗੂ ਆਸ਼ੀਸ਼ ਵਿੱਜ, ਕੌਂਸਲਰ ਰਾਕੇਸ਼ ਬਬਲੀ, ਕੌਂਸਲਰਜ਼ ਉਪਦੇਸ਼ ਗੱਬਰ ਤੇ ਚੌਧਰੀ ਬਿਕਰਮ ਸਿੰਘ ਬਿੱਕੂ ਹਾਜ਼ਰ ਸਨ। ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਭੋਆ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਗ੍ਰਹਿ ਨਿਵਾਸ ’ਤੇ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਜ਼ਿਕਰਯੋਗ ਹੈ ਕਿ ਜੋਗਿੰਦਰ ਪਾਲ ਚੇਨਈ ਤੋਂ ਹਾਰਟ ਟਰਾਂਸਪਲਾਂਟ ਕਰਵਾ ਕੇ ਵੋਟਾਂ ਦੀ ਪੋਲਿੰਗ ਤੋਂ ਇੱਕ ਦਿਨ ਪਹਿਲਾਂ ਹੀ ਆਪਣੇ ਹਲਕੇ ਵਿੱਚ ਪਰਤੇ ਸਨ ਅਤੇ ਅੱਜ ਕੱਲ੍ਹ ਆਰਾਮ ਕਰ ਰਹੇ ਹਨ।

Advertisement

Advertisement