For the best experience, open
https://m.punjabitribuneonline.com
on your mobile browser.
Advertisement

ਸੁਖਜਿੰਦਰ ਰੰਧਾਵਾ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤਣਗੇ: ਰਾਣਾ ਕੇਪੀ ਸਿੰਘ

07:09 AM May 23, 2024 IST
ਸੁਖਜਿੰਦਰ ਰੰਧਾਵਾ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤਣਗੇ  ਰਾਣਾ ਕੇਪੀ ਸਿੰਘ
ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦਾ ਸਵਾਗਤ ਕਰਦੇ ਹੋਏ ਠਾਕੁਰ ਦਵਿੰਦਰ ਸਿੰਘ ਦਰਸ਼ੀ ਤੇ ਹੋਰ।-ਫੋਟੋ:ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 22 ਮਈ
‘ਗੁਰਦਾਸਪੁਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤਣਗੇ।’ ਇਹ ਦਾਅਵਾ ਕਾਂਗਰਸ ਚੋਣ ਪ੍ਰਚਾਰ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਕੋਲ ਕੀਤਾ। ਉਹ ਇੱਥੇ ਚੋਣ ਮੁਹਿੰਮ ਦਾ ਜਾਇਜ਼ਾ ਲੈਣ ਲਈ ਆਏ ਹੋਏ ਸਨ। ਉਨ੍ਹਾਂ ਦਾ ਇੱਥੇ ਪੁੱਜਣ ’ਤੇ ਠਾਕੁਰ ਦਵਿੰਦਰ ਸਿੰਘ ਦਰਸ਼ੀ, ਸੱਜਣ ਸਿੰਘ, ਅਵਤਾਰ ਸਿੰਘ ਤੇ ਵਿਕਰਮ ਸਿੰਘ ਬੀਕੂ ਆਦਿ ਆਗੂਆਂ ਨੇ ਸਵਾਗਤ ਕੀਤਾ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਪ੍ਰਦੇਸ਼ ਕਾਂਗਰਸ ਦੇ ਪਹਿਲੀ ਕਤਾਰ ਦੇ ਨੇਤਾ ਹਨ ਅਤੇ ਉਨ੍ਹਾਂ ਉਪ ਮੁੱਖ-ਮੰਤਰੀ ਦੇ ਕਾਰਜਕਾਲ ਸਮੇਂ ਪੂਰੇ ਲੋਕ ਸਭਾ ਹਲਕੇ ਵਿੱਚ ਕਈ ਵਿਕਾਸ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਕਿਉਂਕਿ ਅੱਜ ਦੇਸ਼ ਬਦਲਾਅ ਚਾਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਹਰ ਵਰਗ ਮਹਿੰਗਾਈ ਤੋਂ ਪ੍ਰੇਸ਼ਾਨ ਹੈ, ਜਿਸ ਕਾਰਨ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਕਾਂਗਰਸ ਦੀ ਹੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਅਤੇ ਸੀਐੱਲਪੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਈ ਹੈ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪੰਜਾਬ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤੇਗੀ। ਇਸ ਮੌਕੇ ਅਵਤਾਰ ਸਿੰਘ ਬਬਲੂ, ਯੁਵਰਾਜ ਸਿੰਘ, ਸ਼ਕਤੀ ਠਾਕੁਰ, ਰਾਣਾ ਭਾਨੂ ਪ੍ਰਤਾਪ, ਸੰਪੂਰਨ ਸਿੰਘ, ਸੁਨੀਲ ਠਾਕੁਰ ਤੇ ਭੂਰੀ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×