ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦਾਸਪੁਰ ਹਲਕੇ ਤੋਂ ਸੁਖਜਿੰਦਰ ਰੰਧਾਵਾ ਜੇਤੂ

07:55 AM Jun 05, 2024 IST
ਜਿੱਤ ਮਗਰੋਂ ਜੇਤੂ ਚਿੰਨ੍ਹ ਬਣਾਉਂਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਪਾਰਟੀ ਆਗੂ।

ਕੇਪੀ ਸਿੰਘ
ਗੁਰਦਾਸਪੁਰ, 4 ਜੂਨ
ਲੋਕ ਸਭਾ ਹਲਕਾ, ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ 3 ਲੱਖ 61 ਹਜ਼ਾਰ 713 ਵੋਟਾਂ ਲੈ ਕੇ ਜੇਤੂ ਰਹੇ। ਉਨ੍ਹਾਂ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 83 ਹਜ਼ਾਰ 12 ਵੋਟਾਂ ਦੇ ਫ਼ਰਕ ਨਾਲ ਹਰਾਇਆ । ਬੱਬੂ ਨੂੰ ਕੁੱਲ 2 ਲੱਖ 78 ਹਜ਼ਾਰ 701 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਕਲਸੀ ਉਰਫ਼ ਸ਼ੈਰੀ ਕਲਸੀ 2 ਲੱਖ 75 ਹਜ਼ਾਰ 416 ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੂੰ 85 ਹਜ਼ਾਰ 185 ਵੋਟਾਂ ਨਾਲ ਸਬਰ ਕਰਨਾ ਪਿਆ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਿੰਦਰ ਸਿੰਘ ਬਾਜਵਾ ਨੂੰ 25 ਹਜ਼ਾਰ 425 ਵੋਟਾਂ ਹਾਸਲ ਹੋਈਆਂ। ਇਨ੍ਹਾਂ ਤੋਂ ਇਲਾਵਾ ਕੋਈ ਵੀ ਉਮੀਦਵਾਰ 6 ਹਜ਼ਾਰ ਤੋਂ ਵੱਧ ਵੋਟਾਂ ਨਾ ਲੈ ਸਕਿਆ। ਬਸਪਾ ਉਮੀਦਵਾਰ ਰਾਜ ਕੁਮਾਰ ਨੂੰ ਸਿਰਫ਼ 4 ਹਜ਼ਾਰ 859 ਵੋਟਾਂ ਮਿਲੀਆਂ।
ਜਿੱਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤ ਲਈ ਵੋਟਰਾਂ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਨੇਤਾਵਾਂ, ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਵਾਂ ਨੇ ਮਿਲ ਕੇ ਕਾਂਗਰਸ ਖ਼ਿਲਾਫ਼ ਵੋਟਾਂ ਪਵਾਈਆਂ। ਇਸ ਨਾਲ ਇਨ੍ਹਾਂ ਪਾਰਟੀਆਂ ਦਾ ਨਾਪਾਕ ਅੰਦਰੂਨੀ ਗੱਠਜੋੜ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਰੁਕੇ ਵਿਕਾਸ ਕੰਮ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਮਨ, ਆਪਸੀ ਸਾਂਝ ਦੀ ਨਵੀਂ ਸ਼ੁਰੂਆਤ ਹੋਵੇਗੀ। ਆਮ ਆਦਮੀ ਪਾਰਟੀ ਦੀ ਵੋਟਾਂ ਵਿੱਚ ਮਾੜੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਨੇ ਇਸ ਪਾਰਟੀ ਦੀ ਆਪਣੀ ਕਿੱਕਲੀ ਪਵਾ ਦਿੱਤੀ। ਅਕਾਲੀ ਦਲ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣਾ ਆਧਾਰ ਗਵਾ ਚੁੱਕਿਆ ਹੈ ਅਤੇ ਇਸ ਸਭ ਲਈ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਰਹੇ ਹਨ।

Advertisement

Advertisement
Advertisement