ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
07:52 AM Jan 05, 2025 IST
ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੇ ਪਰਫਾਰਮਿੰਗ ਆਰਟ ਐਂਡ ਮੀਡੀਆ ਵਿਭਾਗ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਕੰਵਲਜੀਤ ਸਿੰਘ ਅਤੇ ਵਿਦਿਆਰਥਣ ਪੂਨਮ ਨੇ ਸ਼ਬਦ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ। ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਏਕਤਾ ਅਤੇ ਸ਼ਾਂਤੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਰੋਜ਼ਾਨਾ ਜੀਵਨ ਵਿੱਚ ਅਧਿਆਤਮਿਕ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ ’ਤੇ ਚਾਨਣਾ ਪਾਇਆ। ਇਸ ਮੌਕੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਅਤੇ ਪਰਫਾਰਮਿੰਗ ਆਰਟ ਐਂਡ ਮੀਡੀਆ ਦੇ ਡਾਇਰੈਕਟਰ ਡਾ. ਸੁਰਜੀਤ ਕੌਰ ਪਥੇਜਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement