For the best experience, open
https://m.punjabitribuneonline.com
on your mobile browser.
Advertisement

ਸੁਖਪਾਲ ਖਹਿਰਾ ਨੇ ‘ਆਪ’ ਅਤੇ ਭਾਜਪਾ ਉੱਤੇ ਨਿਸ਼ਾਨੇ ਸੇਧੇ

10:51 AM Apr 21, 2024 IST
ਸੁਖਪਾਲ ਖਹਿਰਾ ਨੇ ‘ਆਪ’ ਅਤੇ ਭਾਜਪਾ ਉੱਤੇ ਨਿਸ਼ਾਨੇ ਸੇਧੇ
ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਲਹਿਰਾਗਾਗਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 20 ਅਪਰੈਲ
ਇੱਥੇ ਅੱਜ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਤੋਂ ਸੰਸਦੀ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਹਲਕਾ ਲਹਿਰਾਗਾਗਾ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦਾ ਸੱਦਾ ਦਿੱਤਾ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਅੱਜ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ ਜਦਕਿ ਪੰਜਾਬ ਦੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਵੱਧ ਤੋਂ ਬਦਤਰ ਹੋ ਚੁੱਕੀ ਹੈ ਤੇ ਜੇਲ੍ਹਾਂ ਵਿੱਚ ਕਤਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਵੱਡੇ ਵੱਡੇ ਉਦਯੋਗ ਹੋਰ ਸੂਬਿਆਂ ਵਿੱਚ ਸ਼ਿਫਟ ਹੋ ਰਹੇ ਹਨ, ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣ ਲਈ ਲੇਲੜੀਆਂ ਕੱਢ ਰਿਹਾ ਹੈ ਜਦੋਂ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਰੋਧੀਆਂ ਨੂੰ ਵੀ ਇਸੇ ਤਰੀਕੇ ਨਾਲ ਜੇਲ੍ਹਾਂ ਵਿੱਚ ਸੁੱਟ ਰਹੇ ਹਨ।
ਉਹਨਾਂ ਭਾਜਪਾ ਨੂੰ ਫਿਰਕਾਪ੍ਰਸਤੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਕੋਲ ਦੇਸ਼ ਦੇ ਵਿਕਾਸ ਤਰੱਕੀ ਅਤੇ ਖੁਸ਼ਹਾਲੀ ਦਾ ਕੋਈ ਏਜੰਡਾ ਨਹੀਂ ਹੈ। ਭਾਜਪਾ ਸਿਰਫ ਲੋਕਾਂ ਨੂੰ ਧਰਮ ਤੇ ਜਾਤ ਦੇ ਨਾਂ ’ਤੇ ਲੜਾ ਕੇ ਸੱਤਾ ਵਿੱਚ ਬਣੇ ਰਹਿਣਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਹਕੀਕਤ ਜਾਣ ਚੁੱਕੇ ਹਨ, ਜਿਸ ਦੇ ਚਲਦੇ 4 ਜੂਨ ਨੂੰ ਲੋਕ ਸਭਾ ਦੇ ਚੋਣ ਨਤੀਜਿਆਂ ਵਿੱਚ ਗੱਠਜੋੜ ਇੰਡੀਆ ਪੂਰਨ ਬਹੁਮਤ ਹਾਸਲ ਕਰਕੇ ਸੱਤਾ ਵਿੱਚ ਆਵੇਗਾ। ਇਸੇ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਸਭ ਤੋਂ ਵੱਧ ਮਜ਼ਬੂਤ ਉਮੀਦਵਾਰ ਹਨ। ਉਹ ਆਮ ਆਦਮੀ ਪਾਰਟੀ ਦਾ ਕਿਲਾ ਢਹਿ ਢੇਰੀ ਕਰਨ ਦੀ ਸਮਰੱਥਾ ਰੱਖਦੇ ਹਨ। ਬੀਬੀ ਭੱਠਲ ਨੇ ਕਿਹਾ ਕਿ ਆਪ ਨੂੰ ਪੰਜਾਬ ਵਿੱਚ 13 ਉਮੀਦਵਾਰ ਵੀ ਖੜੇ ਕਰਨ ਲਈ ਨਹੀਂ ਲੱਭੇ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਇਸ ਮੌਕੇ ਕਾਂਗਰਸ ਕਿਸਾਨ ਸੈੱਲ ਦੇ ਨੈਸ਼ਨਲ ਕੋਆਰਡੀਨੇਟਰ ਰਾਹੁਲ ਇੰਦਰ ਸਿੰਘ ਸਿੱਧੂ, ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜ੍ਹਬਾ, ਜਸਵਿੰਦਰ ਸਿੰਘ ਧੀਮਾਨ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Advertisement

ਖਹਿਰਾ ਨੇ ਢੀਂਡਸਾ ਨੂੰ ਕਾਂਗਰਸ ਵਿੱਚ ਸ਼ਾਮਲ ਦਾ ਸੱਦਾ ਦਿੱਤਾ

ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇ ਕੇ ਢੀਂਡਸਾ ਦਾ ਸਿਆਸੀ ਕਤਲ ਕੀਤਾ ਗਿਆ ਹੈ। ਇਸ ਲਈ ਢੀਂਡਸਾ ਪਰਿਵਾਰ ਨੂੰ ਅਕਾਲੀ ਦਲ ਦੀ ਬਜਾਏ ਕਾਂਗਰਸ ਦਾ ਸਾਥ ਦੇਣਾ ਚਾਹੀਦਾ ਹੈ।

Advertisement
Author Image

sukhwinder singh

View all posts

Advertisement
Advertisement
×